ਬੁਲੰਦਸ਼ਹਿਰ ''ਚ ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ

02/12/2021 12:07:14 AM

ਬੁਲੰਦਸ਼ਹਿਰ - ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਡਿਬਾਈ ਵਿੱਚ ਅੱਗ ਲੱਗਣ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ। ਅੱਗ 'ਤੇ ਕਾਬੂ ਪਾਉਣ ਦਾ ਕੰਮ ਚੱਲ ਰਿਹਾ ਹੈ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਣਾਂ ਬਾਰੇ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਹੈ। ਅੱਗ ਦੀਆਂ ਭਿਆਨਕ ਲਪਟਾਂ ਨੂੰ ਵੇਖ ਕੇ ਲੱਗਦਾ ਹੈ ਕਿ ਇਸ ਨਾਲ ਫੈਕਟਰੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਨੋਟ- ਇਸ ਖ਼ਬਰ ਬਾਰ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

Inder Prajapati

This news is Content Editor Inder Prajapati