ਦਿੱਲੀ ''ਚ ਜੀਨਸ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ

Monday, Aug 12, 2024 - 10:13 AM (IST)

ਦਿੱਲੀ ''ਚ ਜੀਨਸ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ

ਨਵੀਂ ਦਿੱਲੀ (ਭਾਸ਼ਾ) - ਬਾਹਰੀ ਦਿੱਲੀ ਦੇ ਬਾਦਲੀ ਉਦਯੋਗਿਕ ਖੇਤਰ ਵਿੱਚ ਜੀਨਸ ਬਣਾਉਣ ਵਾਲੀ ਫੈਕਟਰੀ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਫੈਕਟਰੀ ਵਿਚ ਲੱਗੀ ਭਿਆਨਕ ਅੱਗ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦੇ ਸਬੰਧ ਵਿਚ ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ 7 ਵਜੇ ਫੋਨ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ ਘਟਨਾ ਸਥਾਨ 'ਤੇ ਅੱਠ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਅਧਿਕਾਰੀ ਨੇ ਦੱਸਿਆ ਕਿ ਅੱਗ ਤਿੰਨ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਬਚਾਅ ਕਾਰਜ ਜਾਰੀ ਹੈ।


author

rajwinder kaur

Content Editor

Related News