ਦਿੱਲੀ ਦੇ ਰੈਸਟੋਰੈਂਟ ''ਚ ਲੱਗੀ ਅੱਗ, ਗੈਸ ਲੀਕ ਹੋਣ ਦਾ ਜਤਾਇਆ ਸ਼ੱਕ

Friday, Aug 09, 2024 - 10:57 AM (IST)

ਦਿੱਲੀ ਦੇ ਰੈਸਟੋਰੈਂਟ ''ਚ ਲੱਗੀ ਅੱਗ, ਗੈਸ ਲੀਕ ਹੋਣ ਦਾ ਜਤਾਇਆ ਸ਼ੱਕ

ਨਵੀਂ ਦਿੱਲੀ (ਭਾਸ਼ਾ) - ਦੱਖਣ-ਪੂਰਬੀ ਦਿੱਲੀ ਦੀ ਅਮਰ ਕਲੋਨੀ ਵਿੱਚ ਇੱਕ ਰੈਸਟੋਰੈਂਟ ਵਿੱਚ ਗੈਸ ਲੀਕ ਹੋਣ ਦੇ ਸ਼ੱਕ ਵਿੱਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਇਸ ਮਾਮਲੇ ਦੇ ਸਬੰਧ ਵਿਚ ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਵੇਰੇ 7.10 ਵਜੇ ਮਿਲੀ ਅਤੇ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਨੇ ਕਿਹਾ, ''ਸ਼ੰਕਾ ਹੈ ਕਿ ਰਸੋਈ 'ਚ ਗੈਸ ਲੀਕ ਹੋਣ ਕਾਰਨ ਇਹ ਧਮਾਕਾ ਹੋਇਆ ਹੈ।'' ਉਨ੍ਹਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਰੈਸਟੋਰੈਂਟ ਦੇ ਸ਼ੀਸ਼ੇ ਟੁੱਟ ਗਏ। ਅਧਿਕਾਰੀ ਨੇ ਦੱਸਿਆ ਕਿ ਅੱਧੇ ਘੰਟੇ ਦੇ ਅੰਦਰ-ਅੰਦਰ ਅੱਗ 'ਤੇ ਕਾਬੂ ਪਾ ਲਿਆ ਗਿਆ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News