ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ''ਚ ਲੱਗ ਗਈ ਅੱਗ ! ਮਚ ਗਿਆ ਚੀਕ-ਚਿਹਾੜਾ

Sunday, Sep 21, 2025 - 01:42 PM (IST)

ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ''ਚ ਲੱਗ ਗਈ ਅੱਗ ! ਮਚ ਗਿਆ ਚੀਕ-ਚਿਹਾੜਾ

ਨੈਸ਼ਨਲ ਡੈਸਕ : ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਸਵਾਰੀਆਂ ਨਾਲ ਭਰੀ ਇੱਕ ਰੋਡਵੇਜ਼ ਬਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਅਫ਼ਰਾ-ਤਫ਼ਰੀ ਮਚ ਗਈ। ਹਾਦਸਾ ਸਵੇਰੇ ਲਗਭਗ 10:50 ਵਜੇ ਕੋਟਾ ਵਿੱਚ ਐਂਟਰੀ ਕਰਨ ਤੋਂ ਪਹਿਲਾਂ ਵਾਪਰਿਆ। ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀ ਹੈ, ਪਰ ਬਸ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਅਜਮੇਰ ਤੋਂ ਕੋਟਾ ਆ ਰਹੀ ਰਾਜਸਥਾਨ ਰੋਡਵੇਜ਼ ਦੀ ਬਸ ਜਦੋਂ ਕੋਟਾ-ਬੂੰਦੀ ਰੋਡ 'ਤੇ ਟਾਊਨਸ਼ਿਪ ਦੇ ਨੇੜੇ ਪਹੁੰਚੀ ਤਾਂ ਉਸ ਵਿੱਚ ਅਚਾਨਕ ਧੂੰਆਂ ਅਤੇ ਅੱਗ ਲੱਗ ਗਈ। ਸਥਾਨਕ ਲੋਕਾਂ ਵੱਲੋਂ ਤੁਰੰਤ ਪੁਲਸ ਅਤੇ ਅੱਗ ਬੁਝਾਉ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸਵਾਰੀਆਂ ਵਿੱਚ ਹੜਕੰਪ ਮਚ ਗਿਆ ਜਦੋਂ ਬਸ ਦੇ ਗੀਅਰ 'ਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋਇਆ। ਡਰਾਈਵਰ ਰਹੀਸ ਨੇ ਹਿੰਮਤ ਅਤੇ ਸੂਝਬੂਝ ਦਿਖਾਉਂਦਿਆਂ ਤੁਰੰਤ ਬਸ ਰੋਕੀ ਤੇ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਬਾਅਦ ਵਿੱਚ ਡਰਾਈਵਰ ਅਤੇ ਕੰਡਕਟਰ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫ਼ਾਇਰ ਬ੍ਰਿਗੇਡ ਦੀ ਟੀਮ ਲਗਭਗ ਅੱਧੇ ਘੰਟੇ ਦੀ ਦੇਰੀ ਨਾਲ ਮੌਕੇ 'ਤੇ ਪਹੁੰਚੀ, ਤਦ ਤਕ ਬਸ ਪੂਰੀ ਤਰ੍ਹਾਂ ਸੜ ਚੁੱਕੀ ਸੀ। ਇਸ ਦੌਰਾਨ ਪੁਲਸ ਨੇ ਤੁਰੰਤ ਮੌਕੇ ਦੀ ਕਮਾਨ ਸੰਭਾਲੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਕ ਪਾਸੇ ਦਾ ਟ੍ਰੈਫਿਕ ਰੋਕ ਦਿੱਤਾ। ਅੱਗ ਕਾਰਨ ਸੜਕ 'ਤੇ ਭਾਰੀ ਜਾਮ ਦੀ ਸਥਿਤੀ ਬਣ ਗਈ, ਹਾਲਾਂਕਿ ਅੱਗ ਬੁਝਾਉਣ ਤੋਂ ਬਾਅਦ ਯਾਤਰਾ ਮੁੜ ਸਧਾਰਨ ਕਰ ਦਿੱਤੀ ਗਈ। ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


author

Shubam Kumar

Content Editor

Related News