ਦੋਸਤ ਨੇ ਲਗਾਇਆ ਸੀ ਲਾਕੇਟ ਚੋਰੀ ਕਰਨ ਦਾ ਦੋਸ਼, ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Wednesday, Aug 28, 2024 - 11:37 AM (IST)

ਦੋਸਤ ਨੇ ਲਗਾਇਆ ਸੀ ਲਾਕੇਟ ਚੋਰੀ ਕਰਨ ਦਾ ਦੋਸ਼, ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਗੰਨੌਰ- ਹਰਿਆਣਾ ਦੇ ਗੰਨੌਰ ਹਲਕੇ 'ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨੌਜਵਾਨ ਨੇ ਆਪਣੇ ਉੱਪਰ ਲੱਗੇ ਲਾਕੇਟ ਚੋਰੀ ਦੇ ਦੋਸ਼ ਕਾਰਨ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਜੀ.ਆਰ.ਪੀ. ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ 'ਚ ਜੁਟ ਗਈ। ਪੁਲਸ ਨੇ ਮ੍ਰਿਤਕ ਦੀ ਜੇਬ 'ਚੋਂ 2 ਪੇਜ਼ਾਂ ਦਾ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਜਿਸ 'ਚ ਪਿੰਡ ਦੇ ਹੀ ਵਿਅਕਤੀ 'ਤੇ ਉਸ ਨੂੰ ਪਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

PunjabKesari

ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ. (ਸਰਕਾਰੀ ਰੇਲਵੇ ਪੁਲਸ) ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ 24 ਸਾਲਾ ਪਰਵੰਦਰ ਚਟਿਆ ਪਿੰਡ ਦਾ ਰਹਿਣ ਵਾਲਾ ਸੀ। ਉਸ ਦੀ ਪਿੰਡ ਦੇ ਹੀ ਵਿਅਕਤੀ ਵਿਕਾਸ ਨਾਲ ਦੋਸਤੀ ਸੀ। ਵਿਕਾਸ ਸਕਿਓਰਿਟੀ ਦਾ ਕੰਮ ਕਰਦਾ ਹੈ। ਉਸ ਨੇ ਵਿਕਾਸ ਕੋਲ ਸਕਿਓਰਿਟੀ ਦਾ ਕੰਮ ਕੀਤਾ। ਵਿਕਾਸ ਨੇ ਉਸ 'ਤੇ ਲਾਕੇਟ ਚੋਰੀ ਕਰਨ ਦਾ ਦੋਸ਼ ਲਗਾਇਆ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸੇ ਮਾਮਲੇ ਨੂੰ ਲੈ ਕੇ ਵਿਕਾਸ ਨੇ ਉਸ ਦੀ ਮਾਂ ਨੂੰ ਫੋਨ 'ਤੇ ਧਮਕੀ ਦਿੱਤੀ। ਇਸ ਗੱਲ ਤੋਂ ਪਰੇਸ਼ਾਨ ਹੋ ਕੇ ਪਰਵਿੰਦਰ ਨੇ ਸੁਸਾਈਡ ਨੋਟ ਲਿਖਿਆ ਅਤੇ ਆਪਣੀ ਮੌਤ ਦਾ ਕਾਰਨ ਦੱਸਿਆ। ਗੰਨੌਰ ਜੀ.ਆਰ.ਪੀ. ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਵਿਕਾਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News