ਮੁੜ ਹੋਇਆ ਕਿਸਾਨਾਂ ਦਾ ਇਕੱਠ, ਸੋਨੀਪਤ ’ਚ ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤੀ ਮਹਾਪੰਚਾਇਤ

Sunday, Dec 11, 2022 - 04:49 PM (IST)

ਮੁੜ ਹੋਇਆ ਕਿਸਾਨਾਂ ਦਾ ਇਕੱਠ, ਸੋਨੀਪਤ ’ਚ ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤੀ ਮਹਾਪੰਚਾਇਤ

ਸੋਨੀਪਤ (ਸੰਨੀ ਮਲਿਕ)– ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਕਰੀਬ ਇਕ ਸਾਲ ਤੋਂ ਚੱਲਿਆ। ਪਿਛਲੇ ਸਾਲ 11 ਨਵੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ਛੱਡ ਕੇ ਕਿਸਾਨ ਵਾਪਸ ਪਰਤ ਗਏ ਸਨ ਪਰ ਅੱਜ ਫਿਰ ਕਿਸਾਨ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ, ਸੋਨੀਪਤ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਇਕਜੁੱਟ ਹੋ ਗਏ ਅਤੇ ਕਿਸਾਨ ਅੰਦੋਲਨ ’ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਕੱਠੇ ਹੋਏ ਕਿਸਾਨਾਂ ਨੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਗਰੰਟੀ ਕਾਨੂੰਨ ਦੀ ਮੰਗ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਕੀਤੀ।

ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਬਣੇ ਸੁਖਵਿੰਦਰ ਸਿੰਘ ਸੁੱਖੂ, ਚੁੱਕੀ ਸਹੁੰ

PunjabKesari

ਕਿਸਾਨ ਅੰਦੋਲਨ ਵਿਚ ਸੈਂਕੜੇ ਕਿਸਾਨ ਸ਼ਹੀਦ ਹੋਏ ਸਨ, ਜਿਨ੍ਹਾਂ ਨੂੰ ਕਿਸਾਨ ਸ਼ਹੀਦ ਮੰਨਦੇ ਹਨ। ਅੱਜ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ ਸੋਨੀਪਤ ਵਿਚ ਕਿਸਾਨਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਕਿਸਾਨਾਂ ਦੀਆਂ ਮੰਗਾਂ ਹਨ ਕਿ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਅਸੀਂ ਕਿਸੇ ਨਾ ਕਿਸੇ ਰੂਪ ਵਿਚ ਕਿਸਾਨ ਅੰਦੋਲਨ ਜਾਰੀ ਰੱਖਾਂਗੇ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅੰਦੋਲਨ ਇਕ ਵਾਰ ਫਿਰ ਆਪਣੇ ਸਿਖਰ 'ਤੇ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ- ਤਾਮਿਲਨਾਡੂ ’ਚ ਤੂਫ਼ਾਨ ‘ਮੈਂਡੂਸ’ ਨੇ ਲਈ 5 ਲੋਕਾਂ ਦੀ ਜਾਨ, ਤਸਵੀਰਾਂ ’ਚ ਵੇਖੋ ਹਾਲਾਤ

PunjabKesari

ਕਿਸਾਨ ਮਹਾਪੰਚਾਇਤ ਸਿਰਫ ਇਕ ਦਿਨ ਲਈ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਜੁਮਲੇਬਾਜ਼ੀ ਕਰਦੀ ਹੈ, ਜੋ ਵਾਅਦੇ ਕੀਤੇ ਜਾਂਦੇ ਹਨ, ਉਨ੍ਹਾਂ ਨੂੰ ਪੂਰਾ ਨਹੀਂ ਕਰਦੀ ਪਰ ਕਿਸਾਨ ਹਾਰ ਮੰਨਣ ਵਾਲੇ ਨਹੀਂ ਹਨ। ਕਿਸਾਨਾਂ ਨੇ ਜੋ ਮੰਗ ਉਸ ਦੌਰਾਨ ਸਰਕਾਰ ਤੋਂ ਕੀਤੀ ਸੀ, ਉਹ MSP ’ਤੇ ਗਰੰਟੀ ਕਾਨੂੰਨੀ, ਜੋ ਅਜੇ ਤੱਕ ਪੂਰੀ ਨਹੀਂ ਹੋਈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ’ਚ ਜੋ ਕਿਸਾਨ ਮਾਰੇ ਗਏ ਸਨ, ਉਨ੍ਹਾਂ ਨੂੰ ਵੀ ਅਜੇ ਤੱਕ ਨਿਆਂ ਨਹੀਂ ਮਿਲ ਸਕਿਆ ਹੈ। ਦੱਸ ਦੇਈਏ ਕਿ ਕਿਸਾਨ 26 ਨਵੰਬਰ 2020 ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ। ਉਦੋਂ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਰੋਕ ਦਿੱਤਾ ਸੀ। 26 ਨਵੰਬਰ 2020 ਤੋਂ 11 ਨਵੰਬਰ 2021 ਤੱਕ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕੀਤਾ ਸੀ।

ਇਹ ਵੀ ਪੜ੍ਹੋ- ਪੱਤਰਕਾਰੀ ਤੋਂ ਸਿਆਸਤ ਤੱਕ ਦਾ ਸਫ਼ਰ, ਜਾਣੋ ਕੌਣ ਹਨ ਹਿਮਾਚਲ ਦੇ ਡਿਪਟੀ CM

 

ਕਿਸਾਨ ਪੰਚਾਇਤ ਦੀਆਂ ਮੁੱਖ ਮੰਗਾਂ-

1. ਸਵਾਮੀਨਾਥਨ ਕਮਿਸ਼ਨ ਦੇ C2 + 50% ਫਾਰਮੂਲੇ ਅਨੁਸਾਰ, MSP ਦੀ ਗਰੰਟੀ ਲਈ ਇਕ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
2. ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ।
3. ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਗ੍ਰਹਿ ਰਾਜ ਮੰਤਰੀ ਅਜੈ ਟੈਣੀ ਨੂੰ ਗ੍ਰਿਫਤਾਰ ਕੀਤਾ ਜਾਵੇ।
4. ਮੁਕਤ ਵਪਾਰ ਸਮਝੌਤਿਆਂ 'ਤੇ ਪਾਬੰਦੀ ਲਗਾਈ ਜਾਵੇ।


author

Tanu

Content Editor

Related News