ਹਰਿਆਣਾ ''ਚ ਭ੍ਰਿਸ਼ਟਾਚਾਰ ਦੇ ਦੋਸ਼ ''ਚ ਇਕ ਹੈੱਡ ਕਾਂਸਟੇਬਲ ਅਤੇ SPO ਗ੍ਰਿਫ਼ਤਾਰ

Monday, May 15, 2023 - 04:25 PM (IST)

ਹਰਿਆਣਾ ''ਚ ਭ੍ਰਿਸ਼ਟਾਚਾਰ ਦੇ ਦੋਸ਼ ''ਚ ਇਕ ਹੈੱਡ ਕਾਂਸਟੇਬਲ ਅਤੇ SPO ਗ੍ਰਿਫ਼ਤਾਰ

ਹਰਿਆਣਾ (ਵਾਰਤਾ)- ਹਰਿਆਣਾ ਦੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਦੀਆਂ ਵੱਖ-ਵੱਖ ਟੀਮਾਂ ਨੇ ਫਰੀਦਾਬਾਦ ਅਤੇ ਮਹੇਂਦਰਗੜ੍ਹ 'ਚ ਭ੍ਰਿਸ਼ਟਾਚਾਰ ਦੇ ਦੋਸ਼ 'ਚ ਇਕ ਹੈੱਡ ਕਾਂਸਟੇਬਲ ਅਤੇ ਇਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਸੀ.ਬੀ. ਦੇ ਇਕ ਬੁਲਾਰੇ ਨੇ ਸੋਮਵਾਰ ਨੂੰ ਦੱਸਿਆ ਕਿ ਫਰੀਦਾਬਾਦ ਦੇ ਡਬੁਆ ਥਾਣਾ 'ਚ ਤਾਇਨਾਤ ਹੈੱਡ ਕਾਂਸਟੇਬਲ ਤੁਲਸੀਦਾਸ ਨੂੰ 8 ਹਜ਼ਾਰ ਦੀ ਰਿਸ਼ਵਤ ਅਤੇ ਨਾਰਨੌਲ ਦੇ ਸੰਮਨ ਸਟਾਫ਼ 'ਚ ਤਾਇਨਾਤ ਐੱਸ.ਪੀ.ਓ. ਸ਼ਾਮ ਸੁੰਦਰ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਨੇ ਬਿਊਰੋ ਨਾਲ ਸੰਪਰਕ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਦੋਸ਼ੀ ਹੈੱਡ ਕਾਂਸਟੇਬਲ ਨੇ ਇਕ ਮਾਮਲੇ 'ਚ ਆਪਣੇ ਭਤੀਜੇ ਅਤੇ ਹੋਰ ਨੂੰ ਪੁਲਸ ਜ਼ਮਾਨਤ 'ਤੇ ਰਿਹਾਅ ਕਰਨ ਦੇ ਬਦਲੇ ਪੈਸੇ ਦੀ ਮੰਗ ਕੀਤੀ ਸੀ। ਏ.ਸੀ.ਬੀ. ਦੀ ਟੀਮ ਨੇ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਕ ਹੋਰ ਮਾਮਲੇ 'ਚ ਐੱਸ.ਪੀ.ਓ. ਨੂੰ ਗ੍ਰਿਫ਼ਤਾਰੀ ਵਾਰੰਟ 'ਤੇ ਗ੍ਰਿਫ਼ਤਾਰ ਨਹੀਂ ਕਰਨ ਦੇ ਏਵਜ਼ 'ਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੋਸ਼ੀਆਂ ਖ਼ਿਲਾਫ਼ ਏ.ਸੀ.ਬੀ. ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਐਕਟ ਦਾ ਮਾਮਲਾ ਦਰਜ ਕਰ ਕੇ ਜਾਂਚ ਜਾਰੀ ਹੈ।


author

DIsha

Content Editor

Related News