ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ ਤੋਂ ਦਿਲ ਨੂੰ ਸਕੂਨ ਦੇਣ ਵਾਲੀ ਵੀਡੀਓ
Saturday, Feb 17, 2024 - 12:14 PM (IST)
ਹਰਿਆਣਾ- ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦਾ ਅੱਜ ਯਾਨੀ ਸ਼ਨੀਵਾਰ ਨੂੰ 5ਵਾਂ ਦਿਨ ਹੈ। MSP ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਸਰਕਾਰ ਨਾਲ ਹੁਣ ਤੱਕ ਤਿੰਨ ਦੌਰ ਦੀ ਬੈਠਕ ਹੋ ਚੁੱਕੀ ਹੈ। ਤੀਜੇ ਦੌਰ ਦੀ ਬੈਠਕ ਵੀ ਬੇਨਤੀਜਾ ਰਹੀ। ਹੁਣ ਚੌਥੇ ਦੌਰ ਦੀ ਗੱਲਬਾਤ ਐਤਵਾਰ ਯਾਨੀ ਕਿ ਕੱਲ ਹੋਵੇਗੀ। ਅੰਦੋਲਨ ਵਿਚਾਲੇ ਸ਼ੰਭੂ ਬਾਰਡਰ 'ਤੇ ਪਾਠ ਹੋ ਰਿਹਾ ਹੈ। ਦੱਸ ਦੇਈਏ ਕਿ ਦੇਗਾਂ-ਤੇਗਾਂ ਦੇ ਵਾਰਿਸ ਅਤੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਫਿਰ ਬਾਰਡਰਾਂ 'ਤੇ ਹੈ। ਕਿਸਾਨ ਅੰਦੋਲਨ ਨੂੰ ਸ਼ਾਂਤੀਪੂਰਨ ਕਰ ਰਹੇ ਹਨ ਅਤੇ ਇਸ ਦੇ ਨਾਲ-ਨਾਲ ਹੀ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਨਹੀਂ ਭੁੱਲ ਰਹੇ। ਕਿਸਾਨ ਵਾਹਿਗੁਰੂ ਦਾ ਸਿਮਰਨ ਕਰ ਰਹੇ ਹਨ। ਕਿਸਾਨ ਅੰਦੋਲਨ 'ਚ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਡਟੀਆਂ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਮੰਨ ਲਵੇ ਨਹੀਂ ਤਾਂ ਦਿੱਲੀ ਕੂਚ ਕਰਨ ਦਾ ਫ਼ੈਸਲਾ ਪੱਕਾ ਹੈ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8