ਦਿੱਲੀ ਦੇ ਪਹਾੜਗੰਜ ''ਚ ਡਿੱਗਾ ਮਕਾਨ, ਬੱਚੇ ਦੀ ਮੌਤ, 3 ਜ਼ਖਮੀ

Friday, Jun 17, 2022 - 02:17 AM (IST)

ਦਿੱਲੀ ਦੇ ਪਹਾੜਗੰਜ ''ਚ ਡਿੱਗਾ ਮਕਾਨ, ਬੱਚੇ ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ : ਮੱਧ ਦਿੱਲੀ ਦੇ ਪਹਾੜਗੰਜ ਇਲਾਕੇ 'ਚ ਵੀਰਵਾਰ ਦੇਰ ਸ਼ਾਮ ਇਕ ਘਰ ਦੇ ਢਹਿ ਜਾਣ ਕਾਰਨ ਸਾਢੇ 3 ਸਾਲ ਦੇ ਬੱਚੇ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ 3 ਹੋਰ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਖੰਨਾ ਮਾਰਕੀਟ ਨੇੜੇ ਇਮਾਰਤ ਡਿੱਗਣ ਦੀ ਸੂਚਨਾ ਰਾਤ 8.40 ਵਜੇ ਮਿਲੀ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਹਨ।

ਇਹ ਵੀ ਪੜ੍ਹੋ : ਅਗਨੀਪਥ ਯੋਜਨਾ: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਭਰਤੀ ਦੀ ਉਮਰ ਕੀਤੀ 23 ਸਾਲ

ਅਧਿਕਾਰੀਆਂ ਨੇ ਦੱਸਿਆ ਕਿ ਅਮਜਦ, ਉਸ ਦੀ ਭੈਣ ਜ਼ਰੀਨਾ (ਡੇਢ ਸਾਲ), ਅਲੀਫਾ (8 ਸਾਲ) ਤੇ ਉਨ੍ਹਾਂ ਦੇ ਪਿਤਾ ਮੁਹੰਮਦ ਜ਼ਹੂਰ (52) ਨੂੰ ਮਲਬੇ 'ਚੋਂ ਕੱਢਿਆ ਗਿਆ। ਪੁਲਸ ਨੇ ਦੱਸਿਆ ਕਿ ਅਮਜਦ ਨੂੰ ਲੇਡੀ ਹਾਰਡਿੰਗ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਪਰਿਵਾਰ ਦੇ 3 ਹੋਰ ਮੈਂਬਰਾਂ ਦਾ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਸੈਂਟਰਲ) ਸ਼ਵੇਤਾ ਚੌਹਾਨ ਨੇ ਦੱਸਿਆ ਕਿ ਪਹਾੜਗੰਜ ਦੇ ਮੁੱਖ ਬਾਜ਼ਾਰ 'ਚ ਮੌਜੂਦ 4 ਮੰਜ਼ਿਲਾ ਇਮਾਰਤ ਖਸਤਾ ਹਾਲਤ ਵਿੱਚ ਸੀ ਅਤੇ ਪਹਿਲੀ ਮੰਜ਼ਿਲ 'ਤੇ ਸਿਰਫ਼ ਇਕ ਪਰਿਵਾਰ ਰਹਿ ਰਿਹਾ ਸੀ, ਜਦੋਂ ਕਿ ਹੇਠਲੀ ਮੰਜ਼ਿਲ 'ਤੇ ਕਈ ਦੁਕਾਨਾਂ ਸਨ।

ਇਹ ਵੀ ਪੜ੍ਹੋ : ਸੜਕ 'ਤੇ ਗਲਤ ਤਰੀਕੇ ਨਾਲ ਖੜ੍ਹੀ ਕੀਤੀ ਗੱਡੀ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ 500 ਰੁਪਏ ਦਾ ਇਨਾਮ : ਗਡਕਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News