ਫਾਰਮਾ ਪਲਾਂਟ ਦੇ ਰਿਐਕਟਰ 'ਚ ਹੋਇਆ ਜ਼ਬਰਦਸਤ ਧਮਾਕਾ; 17 ਲੋਕਾਂ ਦੀ ਮੌਤ, 33 ਜ਼ਖਮੀ

Thursday, Aug 22, 2024 - 03:38 AM (IST)

ਫਾਰਮਾ ਪਲਾਂਟ ਦੇ ਰਿਐਕਟਰ 'ਚ ਹੋਇਆ ਜ਼ਬਰਦਸਤ ਧਮਾਕਾ; 17 ਲੋਕਾਂ ਦੀ ਮੌਤ, 33 ਜ਼ਖਮੀ

ਅਚੁਥਾਪੁਰਮ : ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਫਾਰਮਾ ਕੰਪਨੀ ਦੇ ਪਲਾਂਟ ਦੇ ਰਿਐਕਟਰ ਵਿਚ ਹੋਏ ਧਮਾਕੇ ਵਿਚ 17 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ। ਇਹ ਧਮਾਕਾ ਅਚੁਥਾਪੁਰਮ ਸਪੈਸ਼ਲ ਇਕਨਾਮਿਕ ਜ਼ੋਨ (SEZ) 'ਚ ਫਾਰਮਾਸਿਊਟੀਕਲ ਕੰਪਨੀ ਅਸੈਂਟੀਆ 'ਚ ਲੰਚ ਬ੍ਰੇਕ ਦੌਰਾਨ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਦੇ ਖਾਣੇ ਦੀ ਬਰੇਕ ਦੌਰਾਨ ਕੰਪਨੀ ਦੇ ਅਹਾਤੇ 'ਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਮੁਲਾਜ਼ਮਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਐੱਨਡੀਆਰਐੱਫ, ਫਾਇਰ ਕਰਮੀਆਂ ਅਤੇ ਪੁਲਸ ਨੇ ਇਮਾਰਤ ਦੀ ਤੀਜੀ ਮੰਜ਼ਿਲ ’ਤੇ ਫਸੇ ਮਜ਼ਦੂਰਾਂ ਨੂੰ ਬਚਾਇਆ। ਜ਼ਖਮੀਆਂ ਨੂੰ ਅਨਕਾਪੱਲੀ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ।  

ਇਹ ਵੀ ਪੜ੍ਹੋ : ਜ਼ੋਮੈਟੋ ਨੂੰ 2,048 ਕਰੋੜ ਰੁਪਏ 'ਚ ਪੇਟੀਐੱਮ ਵੇਚੇਗੀ ਆਪਣਾ ਫਿਲਮ ਟਿਕਟਿੰਗ ਕਾਰੋਬਾਰ

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਸਲੈਬ ਡਿੱਗ ਗਈ। ਪੂਰੇ ਇਲਾਕੇ ਨੂੰ ਧੂੰਏਂ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਬਚਾਅ ਕਾਰਜ 'ਚ ਰੁਕਾਵਟ ਆ ਰਹੀ ਹੈ। ਧਮਾਕੇ ਕਾਰਨ ਆਸਪਾਸ ਦੇ ਪਿੰਡਾਂ 'ਚ ਵੀ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਤੋਂ ਬਾਅਦ ਕੰਪਨੀ ਦੇ ਬਾਹਰ ਇਕੱਠੇ ਹੋਏ ਕਰਮਚਾਰੀਆਂ ਨੇ ਪੀੜਤਾਂ ਲਈ ਮੁਆਵਜ਼ਾ ਅਤੇ ਲਾਪਰਵਾਹੀ ਲਈ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।

ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਅਨਕਾਪੱਲੀ ਦੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ। ਸਾਬਕਾ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਵੀ ਅਚੁਥਾਪੁਰਮ SEZ ਵਿਖੇ ਰਿਐਕਟਰ ਧਮਾਕੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News