ਭਾਸ਼ਾ ਨੂੰ ਲੈ ਕੇ ਕਈ ਥਾਵਾਂ 'ਤੇ ਭੱਖ਼ਿਆ ਵਿਵਾਦ , ਕਈ ਕੰਪਨੀਆਂ ਦੇ ਸਾਈਨ ਬੋਰਡ 'ਤੇ ਕਾਲਖ਼ ਲਗਾਈ
Thursday, Dec 28, 2023 - 07:26 PM (IST)
ਬੈਂਗਲੁਰੂ - ਭਾਸ਼ਾ ਦੇ ਵਿਵਾਦ ਨੂੰ ਲੈ ਕੇ ਬੀਤੇ ਦਿਨੀਂ ਬੁੱਧਵਾਰ ਨੂੰ ਬੈਂਗਲੁਰੂ 'ਚ ਕਈ ਥਾਵਾਂ 'ਤੇ ਸਥਾਨਕ ਲੋਕਾਂ ਵਲੋਂ ਭਾਰੀ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕੈਂਪੇਗੌੜਾ ਹਵਾਈ ਅੱਡੇ, ਹੋਟਲਾਂ, ਦੁਕਾਨਾਂ ਅਤੇ ਨਿੱਜੀ ਕੰਪਨੀਆਂ ਦੇ ਦਫਤਰਾਂ ਦੇ ਸਾਈਨਬੋਰਡ ਦੀ ਭੰਨਤੋੜ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਿਰਫ਼ ਉਨ੍ਹਾਂ ਥਾਵਾਂ ਨੂੰ ਨੁਕਸਾਨ ਪਹੁੰਚਾਇਆ ਜਿਨ੍ਹਾਂ ਦੇ ਸਾਈਨ ਬੋਰਡਾਂ 'ਤੇ ਕੰਨੜ ਭਾਸ਼ਾ ਦੀ ਬਜਾਏ ਕਿਸੇ ਹੋਰ ਭਾਸ਼ਾ ਜਿਵੇਂ ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿਚ ਲਗਾਏ ਗਏ ਸਨ। ਪ੍ਰਦਰਸ਼ਨਕਾਰੀਆਂ ਨੇ ਦੀ ਜਾਂ ਅੰਗਰੇਜ਼ੀ ਭਾਸ਼ਾ ਵਿਚ ਲਿਖੇ ਸਾਈਨ ਬੋਰਡਾਂ ਨੂੰ ਪਾੜ ਦਿੱਤਾ ਜਾਂ ਉਨ੍ਹਾਂ ਨੂੰ ਕਾਲਾ ਕਰ ਦਿੱਤਾ।
ਇਹ ਵੀ ਪੜ੍ਹੋ : ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, Atal Tunnel 'ਚ ਹੋਈ ਰਿਕਾਰਡ 28,210 ਵਾਹਨਾਂ ਦੀ ਆਵਾਜਾਈ
ਗਲੁਰੂ ਮਿਉਂਸਪਲ ਕਾਰਪੋਰੇਸ਼ਨ ਨੇ ਜਾਰੀ ਕੀਤਾ ਸੀ ਆਦੇਸ਼
ਦਰਅਸਲਬ੍ਰੁਹਤ ਬੇਂਗਲੁਰੂ ਮਿਉਂਸਪਲ ਕਾਰਪੋਰੇਸ਼ਨ (ਬੀਬੀਐਮਪੀ) ਨੇ 25 ਦਸੰਬਰ ਨੂੰ ਇੱਕ ਆਦੇਸ਼ ਜਾਰੀ ਕੀਤਾ ਸੀ, ਜਿਸ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲਾਂ ਅਤੇ ਮਾਲਾਂ ਵਿੱਚ ਲਗਾਏ ਗਏ ਸਾਈਨ ਬੋਰਡਾਂ 'ਤੇ 60% ਕੰਨੜ ਭਾਸ਼ਾ ਨੂੰ ਲਾਜ਼ਮੀ ਕੀਤਾ ਗਿਆ ਸੀ।
ਇਸ ਦੇ ਲਈ ਦੁਕਾਨਦਾਰਾਂ ਨੂੰ 28 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਅਜਿਹਾ ਨਾ ਕਰਨ 'ਤੇ ਦੁਕਾਨਾਂ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ। ਬੀਬੀਐਮਪੀ ਦੇ ਇਸ ਹੁਕਮ ਤੋਂ ਬਾਅਦ ਲੋਕਾਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਮੰਗ ਕੀਤੀ ਕਿ ਇਸ ਹੁਕਮ ਨੂੰ ਤੁਰੰਤ ਲਾਗੂ ਕੀਤਾ ਜਾਵੇ। ਪੁਲਸ ਨੇ ਪ੍ਰਦਰਸ਼ਨ ਕਰ ਰਹੇ ਕਰਨਾਟਕ ਰਕਸ਼ਨਾ ਵੇਦਿਕ ਗਰੁੱਪ (ਕੇਆਰਵੀ) ਦੇ ਕੁਝ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਪ੍ਰਦਰਸ਼ਨ ਦੀ ਅਗਵਾਈ ਕੇਆਰਵੀ ਦੇ ਪ੍ਰਧਾਨ ਟੀਏ ਨਾਰਾਇਣ ਗੌੜਾ ਕਰ ਰਹੇ ਸਨ ਅਤੇ ਕੈਂਪਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਿਊਬਨ ਪਾਰਕ ਤੱਕ ਆਯੋਜਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵੀ ਰਹੇਗੀ ਛੁੱਟੀਆਂ ਦੀ ਭਰਮਾਰ, ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ
ਜਾਣੋ ਵਿਵਾਦ ਦੀ ਵਜ੍ਹਾ
ਬੁੱਧਵਾਰ ਨੂੰ ਹੋਏ ਪ੍ਰਦਰਸ਼ਨ ਦੇ ਸਬੰਧ 'ਚ ਗੌੜਾ ਨੇ ਕਿਹਾ ਕਿ ਕਈ ਵੱਖ-ਵੱਖ ਸੂਬਿਆਂ ਤੋਂ ਲੋਕ ਬੈਂਗਲੁਰੂ ਆ ਰਹੇ ਹਨ ਅਤੇ ਕਾਰੋਬਾਰ ਕਰ ਰਹੇ ਹਨ। ਉਹ ਆਪਣੀਆਂ ਦੁਕਾਨਾਂ 'ਤੇ ਕੰਨੜ ਨੇਮਪਲੇਟ ਨਹੀਂ ਲਗਾਉਂਦੇ ਅਤੇ ਇਸ ਦੀ ਬਜਾਏ ਆਪਣੀਆਂ ਦੁਕਾਨਾਂ 'ਤੇ ਸਿਰਫ ਅੰਗਰੇਜ਼ੀ ਵਿੱਚ ਨੇਮਪਲੇਟ ਲਗਾਉਂਦੇ ਹਨ। ਜੇਕਰ ਉਹ ਬੈਂਗਲੁਰੂ 'ਚ ਕਾਰੋਬਾਰ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ 'ਤੇ ਕੰਨੜ ਭਾਸ਼ਾ 'ਚ ਹੀ ਨੇਮ ਪਲੇਟਾਂ ਲਗਾਉਣੀਆਂ ਪੈਣਗੀਆਂ ਨਹੀਂ ਤਾਂ ਉਨ੍ਹਾਂ ਨੂੰ ਕਰਨਾਟਕ ਛੱਡਣਾ ਪਵੇਗਾ। ਕਰਨਾਟਕ ਸਰਕਾਰ ਦਾ ਕਾਨੂੰਨ ਹੈ ਕਿ 60 ਫੀਸਦੀ ਨੇਮ ਪਲੇਟਾਂ ਕੰਨੜ ਵਿੱਚ ਹੋਣੀਆਂ ਚਾਹੀਦੀਆਂ ਹਨ। ਕੋਈ ਵੀ ਇਸ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰ ਰਿਹਾ, ਇਸ ਲਈ ਅੱਜ ਅਸੀਂ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰਦਰਸ਼ਨ ਕਰ ਰਹੇ ਹਾਂ।
ਇਹ ਵੀ ਪੜ੍ਹੋ : 1 ਜਨਵਰੀ 2024 ਤੋਂ SIM ਕਾਰਡ ਅਤੇ GST ਸਮੇਤ ਬਦਲ ਜਾਣਗੇ ਕਈ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8