ਗਣਪਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ; 3 ਬੱਚਿਆਂ ਦੀ ਦਰਦਨਾਕ ਮੌਤ, 5 ਲੋਕਾਂ ਦੀ ਹਾਲਤ ਗੰਭੀਰ

Tuesday, Sep 17, 2024 - 09:49 PM (IST)

ਗਣਪਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ; 3 ਬੱਚਿਆਂ ਦੀ ਦਰਦਨਾਕ ਮੌਤ, 5 ਲੋਕਾਂ ਦੀ ਹਾਲਤ ਗੰਭੀਰ

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਦੇ ਚਿਤੌੜ ਪਿੰਡ 'ਚ ਗਣਪਤੀ ਵਿਸਰਜਨ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਗਣਪਤੀ ਦੀ ਮੂਰਤੀ ਨੂੰ ਵਿਸਰਜਨ ਲਈ ਟਰੈਕਟਰ ਵਿਚ ਲਿਜਾਂਦੇ ਸਮੇਂ ਨੱਚ-ਗਾ ਰਹੇ ਲੋਕਾਂ 'ਤੇ ਟਰੈਕਟਰ ਚੜ੍ਹ ਗਿਆ, ਜਿਸ ਕਾਰਨ ਤਿੰਨ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ।

ਸ਼ਰਾਬ ਦੇ ਨਸ਼ੇ 'ਚ ਸੀ ਟਰੈਕਟਰ ਚਾਲਕ
ਹਾਦਸੇ ਤੋਂ ਬਾਅਦ ਪੁਲਸ ਨੇ ਟਰੈਕਟਰ ਅਤੇ ਉਸਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਸੀ ਅਤੇ ਇਸ ਕਾਰਨ ਉਹ ਟਰੈਕਟਰ 'ਤੇ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਡਰਾਈਵਰ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਬੁਲਡੋਜ਼ਰ ਐਕਸ਼ਨ 'ਤੇ ਲਾਈ ਰੋਕ, ਜਮੀਅਤ ਦੀ ਪਟੀਸ਼ਨ 'ਤੇ 1 ਅਕਤੂਬਰ ਤੱਕ ਜਾਰੀ ਕੀਤਾ ਇਹ ਹੁਕਮ

ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ
ਇਸ ਹਾਦਸੇ ਵਿਚ ਮਾਰੇ ਗਏ ਤਿੰਨ ਬੱਚਿਆਂ ਦੀ ਪਛਾਣ ਸ਼ਾਂਤਾਰਾਮ (13), ਸ਼ੇਰਾ ਬਾਪੂ ਸੋਨਾਵਣੇ (6) ਅਤੇ ਲੱਡੂ ਪਵਰਾ (3) ਵਜੋਂ ਹੋਈ ਹੈ। ਜਿਨ੍ਹਾਂ ਪੰਜ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਵਿਚ ਗਾਇਤਰੀ (25), ਵਿਦਿਆ ਜਾਧਵ (27), ਅਜੈ (23), ਉੱਜਵਲਾ ਚੰਦੂ (23), ਲਲਿਤਾ ਪਿੰਟੂ ਮੋਰੇ (16) ਅਤੇ ਰੀਆ (17) ਸ਼ਾਮਲ ਹਨ। ਇਸ ਦਰਦਨਾਕ ਘਟਨਾ ਨੇ ਪਿੰਡ ਵਿਚ ਗਣਪਤੀ ਵਿਸਰਜਨ ਦੀ ਖੁਸ਼ੀ ਨੂੰ ਮਾਤਮ ਵਿਚ ਬਦਲ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News