ਕੋਰੋਨਾ ਟੀਕਾਕਰਨ ਦੇ ਮਾਮਲੇ ’ਚ ਭਾਰਤ ਦੀ ਵੱਡੀ ਉਪਲੱਬਧੀ, ਅਮਰੀਕਾ ਨੂੰ ਪਛਾੜਿਆ

Monday, Jun 28, 2021 - 03:36 PM (IST)

ਇੰਟਰਨੈਸ਼ਨਲ ਡੈਸਕ : ਭਾਰਤ ਨੇ ਕੋਰੋਨਾ ਟੀਕਾਕਰਨ ਦੇ ਮਾਮਲੇ ਵਿਚ ਅਮਰੀਕਾ ਨੂੰ ਪਛਾੜ ਦਿੱਤਾ ਹੈ ਤੇ ਸਭ ਤੋਂ ਜ਼ਿਆਦਾ ਟੀਕਾਕਰਨ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਭਾਰਤ ’ਚ ਕੋਰੋਨਾ ਵਾਇਰਸ ਦੇ 17,21,268 ਟੀਕੇ ਲਾਏ ਗੲ, ਜਿਸ ਤੋਂ ਬਾਅਦ ਕੁਲ ਟੀਕਾਕਰਨ ਦਾ ਅੰਕੜਾ ਵਧ ਕੇ 32,36,63,297 ਹੋ ਗਿਆ। ਭਾਰਤ ਵਿਚ ਇਸੇ ਸਾਲ 16 ਜਨਵਰੀ ਤੋਂ ਟੀਕਾਕਰਨ ਦੀ ਸ਼ੁਰੂਆਤ ਹੋਈ ਸੀ।

ਇਹ ਵੀ ਪੜ੍ਹੋ : FATF ਤੋਂ ਬਚਣ ਲਈ ਇਮਰਾਨ ਤੇ ਬਾਜਵਾ ਦੇ ਨਾਪਾਕ ਮਨਸੂਬੇ, ਰਚ ਰਹੇ ਇਹ ਖਤਰਨਾਕ ਸਾਜ਼ਿਸ਼

ਭਾਜਪਾ ਦੇ ਨੇਤਾ ਅਮਿਤ ਮਾਲਵੀਆ ਨੇ ਵੀ ਟਵੀਟ ਕਰ ਕੇ ਇਸ ਬਾਰੇ ਦੱਸਿਆ ਹੈ ਕਿ ਕੋਰੋਨਾ ਟੀਕਾਕਰਨ ਵਿਚ ਅਮਰੀਕਾ ਨੂੰ ਭਾਰਤ ਨੇ ਪਛਾੜ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਕ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ ਵਿਚ ਕਈ ਦੇਸ਼ਾਂ ਦੇ ਟੀਕਾਕਰਨ ਦੇ ਅੰਕੜਿਆਂ ਦੀ ਜਾਣਕਾਰੀ ਹੈ। ਅਮਰੀਕਾ ਵਿਚ ਪਿਛਲੇ ਸਾਲ 14 ਦਸੰਬਰ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਹੁਣ ਤਕ 32,33,27,328 ਟੀਕੇ ਲਾਏ ਜਾ ਚੁੱਕੇ ਹਨ।

ਸਭ ਤੋਂ ਪਹਿਲਾਂ ਬ੍ਰਿਟੇਨ ’ਚ ਸ਼ੁਰੂ ਹੋਈ ਸੀ ਟੀਕਾਕਰਨ ਮੁਹਿੰਮ
ਇਸੇ ਤਰ੍ਹਾਂ ਬ੍ਰਿਟੇਨ ਵਿਚ ਸਭ ਤੋਂ ਪਹਿਲਾਂ ਯਾਨੀ ਪਿਛਲੇ ਸਾਲ 8 ਦਸੰਬਰ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਉਥੇ 76,774,990 ਟੀਕੇ ਲਾਏ ਚੁੱਕੇ ਹਨ। ਇਸੇ ਤਰ੍ਹਾਂ ਇਟਲੀ ਵਿਚ ਪਿਛਲੇ ਸਾਲ 27 ਦਸੰਬਰ ਨੂੰ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਉਥੇ ਹੁਣ ਤਕ 49,650,721 ਟੀਕੇ ਲਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਜਰਮਨੀ ਵਿਚ ਵੀ ਪਿਛਲੇ ਸਾਲ 27 ਦਸੰਬਰ ਨੂੰ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਉਥੇ ਹੁਣ ਤਕ 7,14,37,514 ਟੀਕੇ ਲਾਏ ਚੁੱਕੇ ਹਨ। ਫਰਾਂਸ ਵਿਚ ਵੀ ਛਿਲੇ ਸਾਲ ਦਸੰਬਰ ਨੂੰ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਉਥੇ ਹੁਣ ਤਕ 52,457,288 ਟੀਕੇ ਲਾਏ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 46,148 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3,02,79,331 ਹੋ ਗਈ ਹੈ। ਉਥੇ ਹੀ 979 ਮੌਤਾਂ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 3,96,730 ਹੋ ਗਈ ਹੈ। ਇਸ ਤੋਂ ਇਲਾਵਾ 58,578 ਲੋਕਾਂ ਨੇ ਕੋਰੋਨਾ ਤੋਂ ਜੰਗ ਜਿੱਤੀ ਹੈ। ਫਿਲਹਾਲ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 5,72,994 ਹੋ ਗਈ ਹੈ।


Manoj

Content Editor

Related News