ਵੱਡੀ ਖਬਰ : ਦਿੱਲੀ ਦੇ CNG ਪੰਪ ''ਤੇ ਹੋ ਗਿਆ ਵੱਡਾ ਧਮਾਕਾ ! ਇੱਕ ਦੀ ਮੌਤ, 5 ਲੋਕ ਗੰਭੀਰ ਜ਼ਖਮੀ

Wednesday, Aug 19, 2026 - 05:13 PM (IST)

ਵੱਡੀ ਖਬਰ : ਦਿੱਲੀ ਦੇ CNG ਪੰਪ ''ਤੇ ਹੋ ਗਿਆ ਵੱਡਾ ਧਮਾਕਾ ! ਇੱਕ ਦੀ ਮੌਤ, 5 ਲੋਕ ਗੰਭੀਰ ਜ਼ਖਮੀ

ਨਵੀਂ ਦਿੱਲੀ: ਦਿੱਲੀ ਦੇ ਟਿੱਕਰੀ ਕਲਾਂ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਸੀਐੱਨਜੀ ਪੰਪ 'ਤੇ ਭਿਆਨਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸੀਐਨਜੀ ਸਟੇਸ਼ਨ 'ਤੇ ਟਰੱਕ ਵਿੱਚ ਗੈਸ ਭਰੀ ਜਾ ਰਹੀ ਸੀ। ਗੈਸ ਭਰਨ ਦੌਰਾਨ ਅਚਾਨਕ ਟਰੱਕ ਦਾ ਟੈਂਕ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ ਤੇ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ।

 ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:37 ਵਜੇ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ 6 ਵਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਧਮਾਕੇ ਕਾਰਨ ਨੇੜੇ ਖੜ੍ਹੇ ਛੇ ਲੋਕ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਜ਼ਖਮੀ ਨੇ ਦਮ ਤੋੜ ਦਿੱਤਾ, ਜਦਕਿ ਬਾਕੀ ਪੰਜਾਂ ਦਾ ਇਲਾਜ ਜਾਰੀ ਹੈ। ਫਾਇਰ ਸਰਵਿਸ ਦੇ ਕਰਮਚਾਰੀਆਂ ਨੇ ਮੌਕੇ 'ਤੇ ਸਥਿਤੀ ਨੂੰ ਕਾਬੂ ਹੇਠ ਲਿਆ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਆਂ। ਹਾਲਾਂਕਿ, ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਸਬੰਧਤ ਵਿਭਾਗਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News