ਕਲਯੁੱਗੀ ਪੁੱਤ ਨੇ ਮਾਂ ਦਾ ਕਤਲ ਕਰ ਸਾੜੀ ਲਾਸ਼, ਪੁਲਸ ਨੇ ਬਰਾਮਦ ਕੀਤਾ ਔਰਤ ਦਾ ਕੰਕਾਲ
Tuesday, Oct 03, 2023 - 11:54 AM (IST)

ਫੂਲਬਨੀ (ਭਾਸ਼ਾ)- ਓਡੀਸ਼ਾ ਦੇ ਕੰਧਮਾਲ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਪਰਿਵਾਰਕ ਝਗੜੇ 'ਚ ਤਿੱਖੀ ਬਹਿਸ ਤੋਂ ਬਾਅਦ ਆਪਣੀ 92 ਸਾਲਾ ਮਾਂ ਦਾ ਕਤਲ ਕਰ ਦਿੱਤਾ ਅਤੇ ਫਿਰ ਲਾਸ਼ ਸਾੜ ਦਿੱਤੀ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਾਰਦਾਤ ਐਤਵਾਰ ਨੂੰ ਜ਼ਿਲ੍ਹੇ ਦੇ ਬਡੀਮੁੰਡਾ ਪਿੰਡ ਕੋਲ ਖਜੂਰੀਸਾਹੀ ਦੀ ਹੈ। ਟੀਕਾਬਲੀ ਪੁਲਸ ਥਾਣੇ ਦੇ ਇੰਚਾਰਜ ਇੰਸਪੈਕਟਰ ਕਲਿਆਣਮੋਈ ਸੇਂਧਾ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਮੰਜੁਲਾ ਨਾਇਕ ਵਜੋਂ ਕੀਤੀ ਗਈ ਹੈ ਅਤੇ ਦੋਸ਼ੀ ਦਾ ਨਾਂ ਸਮੀਰ ਕੁਮਾਰ ਨਾਇਕ ਹੈ। ਪੁਲਸ ਅਨੁਸਾਰ ਸਮੀਰ ਇਕ ਹਫ਼ਤੇ ਪਹਿਲਾਂ ਹੀ ਇਕ ਅਪਰਾਧ 'ਚ ਕਰੀਬ ਤਿੰਨ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਹੋਇਆ ਸੀ।
ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ
ਪੁਲਸ ਸੂਤਰਾਂ ਅਨੁਸਾਰ ਪਰਿਵਾਰਕ ਕਾਰਨਾਂ ਕਰ ਕੇ ਸ਼ਨੀਵਾਰ ਰਾਤ ਉਸ ਦਾ ਆਪਣੀ ਮਾਂ ਮੰਜੂਲਾ ਨਾਲ ਝਗੜਾ ਹੋ ਗਿਆ। ਉਸ ਸਮੇਂ ਦੋਵੇਂ ਆਪਣੇ ਘਰ 'ਚ ਇਕੱਲੇ ਸਨ। ਪੁਲਸ ਦਾ ਕਹਿਣਾ ਹੈ ਕਿ ਸਮੀਰ ਨੇ ਗੁੱਸੇ 'ਚ ਆ ਕੇ ਆਪਣੀ ਮਾਂ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਸਬੂਤ ਮਿਟਾਉਣ ਲਈ ਘਰ ਦੇ ਅੰਦਰ ਲਾਸ਼ ਸਾੜ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਸੇਂਧਾ ਨੇ ਕਿਹਾ,''ਅਸੀਂ ਔਰਤ ਦਾ ਕੰਕਾਲ ਜ਼ਬਤ ਕਰ ਕੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੇ ਆਪਣਾ ਅਪਰਾਧ ਵੀ ਕਬੂਲ ਕਰ ਲਿਆ ਹੈ।'' ਮਾਮਲੇ ਦੀ ਪੂਰੀ ਜਾਂਚ ਲਈ ਦੋਸ਼ੀ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇੰਸਪੈਕਟਰ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8