ਫਰੀਦਾਬਾਦ ''ਚ ਨਸ਼ੇੜੀ ਪੁੱਤ ਨੇ ਕੈਂਚੀ ਮਾਰ ਬੇਰਹਿਮੀ ਨਾਲ ਕੀਤਾ ਮਾਤਾ-ਪਿਤਾ ਦਾ ਕਤਲ

Friday, May 13, 2022 - 05:11 PM (IST)

ਫਰੀਦਾਬਾਦ ''ਚ ਨਸ਼ੇੜੀ ਪੁੱਤ ਨੇ ਕੈਂਚੀ ਮਾਰ ਬੇਰਹਿਮੀ ਨਾਲ ਕੀਤਾ ਮਾਤਾ-ਪਿਤਾ ਦਾ ਕਤਲ

ਫਰੀਦਾਬਾਦ (ਭਾਸ਼ਾ)- ਹਰਿਆਣਾ ਦੇ ਫਰੀਦਾਬਾਦ 'ਚ ਨਹਿਰਪਾਰ ਸਥਿਤ ਹਨੂੰਮਾਨ ਨਗਰ 'ਚ ਇਕ ਬੇਟੇ ਨੇ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ। ਪੁਲਸ ਬੁਲਾਰੇ ਸੂਬੇ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 3 ਵਜੇ ਹਨੂੰਮਾਨ ਨਗਰ 'ਚ ਬੀਰ ਸਿੰਘ (70), ਉਨ੍ਹਾਂ ਦੀ ਪਤਨੀ ਚੰਪਾ (62) ਦੀ ਉਨ੍ਹਾਂ ਦੇ ਪੁੱਤਰ ਜਿਤੂ ਉਰਫ਼ ਜਿਤੇਂਦਰ (38) ਨੇ ਹੱਤਿਆ ਕਰ ਦਿੱਤੀ ਅਤੇ ਉਹ ਮੌਕੇ 'ਤੇ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਖੇੜੀ ਪੁਲ ਥਾਣੇ ਦੇ ਇੰਚਾਰਜ ਟੀਮ ਨਾਲ ਮੌਕੇ 'ਤੇ ਪਹੁੰਚੇ। ਦੋਹਾਂ ਬਜ਼ੁਰਗਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਸਨ।

ਇਹ ਵੀ ਪੜ੍ਹੋ : ਗੁਰਪਤਵੰਤ ਪਨੂੰ ਵੱਲੋਂ CM ਜੈਰਾਮ ਠਾਕੁਰ ਨੂੰ ਧਮਕੀ, ਵਿਦੇਸ਼ ਦੌਰੇ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦੀ ਘੋਸ਼ਣਾ 

ਸਿੰਘ ਅਨੁਸਾਰ ਦੋਹਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਲਿਜਾਈਆਂ ਗਈਆਂ। ਮ੍ਰਿਤਕ ਜੋੜੇ ਦੇ ਜੁਆਈ ਸੁਰੇਂਦਰ ਸਿੰਘ ਦੀ ਸ਼ਿਕਾਇਤ 'ਤੇ ਦੋਸ਼ੀ ਜੀਤੂ ਉਰਫ਼ ਜਿਤੇਂਦਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸੁਰੇਂਦਰ ਅਨੁਸਾਰ ਜੀਤੂ ਦੋਸ਼ੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਹ ਹਮੇਸ਼ਾ ਆਪਣੇ ਮਾਤਾ-ਪਿਤਾ ਨਾਲ ਲੜਾਈ ਅਤੇ ਕੁੱਟਮਾਰ ਕਰਦਾ ਰਹਿੰਦਾ ਸੀ। ਸ਼ਿਕਾਇਤਕਰਤਾ ਅਨੁਸਾਰ ਜੀਤੂ ਨੇ ਹੀ ਰਾਤ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਾਦਸੇ ਵਾਲੀ ਜਗ੍ਹਾ ਤੋਂ ਖੂਨ ਲੱਗੀ ਕੈਂਚੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News