ਘਰੇਲੂ ਕਲੇਸ਼ ਮਗਰੋਂ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਕੀਤਾ ਪਤਨੀ ਦਾ ਕਤਲ

Friday, Sep 06, 2024 - 05:55 PM (IST)

ਘਰੇਲੂ ਕਲੇਸ਼ ਮਗਰੋਂ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਕੀਤਾ ਪਤਨੀ ਦਾ ਕਤਲ

ਸ਼ਿਵਪੁਰੀ : ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਚਾਕੂ ਨਾਲ ਹਮਲਾ ਕਰ ਕੇ ਹੱਤਿਆ ਕਰ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਬਦਰਵਾਸ ਕਸਬੇ 'ਚ ਬੁੰਦੇਲ ਜਾਟਵ ਨਾਂ ਦੇ 45 ਸਾਲਾ ਵਿਅਕਤੀ ਨੇ ਆਪਣੀ ਪਤਨੀ ਛੋਟੀ ਬਾਈ ਜਾਟਵ 'ਤੇ ਚਾਕੂਆਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ 'ਚ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਪਤਨੀ ਆਪਣੇ ਪਤੀ ਨੂੰ ਘਰ 'ਚ ਨਹੀਂ ਰੱਖਣਾ ਚਾਹੁੰਦੀ ਸੀ, ਜਿਸ ਕਾਰਨ ਦੋਸ਼ੀ ਪਤੀ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।


author

Baljit Singh

Content Editor

Related News