ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ, ਮਾਮੂਲੀ ਜਿਹੀ ਗੱਲ ਪਿੱਛੇ ਉਤਾਰਿਆ ਮੌਤ ਦੇ ਘਾਟ

Friday, Sep 13, 2024 - 02:27 PM (IST)

ਬੁਲੰਦਸ਼ਹਿਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਖੁਰਜਾ ਨਗਰ ਥਾਣਾ ਖੇਤਰ 'ਚ ਸ਼ਰਾਬ ਪੀਣ ਦੌਰਾਨ ਹੋਏ ਝਗੜੇ 'ਚ ਇਕ ਵਿਅਕਤੀ ਨੇ ਆਪਣੇ ਭਤੀਜੇ ਨੂੰ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੁਰਜਾ ਦੇ ਪੁਲਸ ਖੇਤਰ ਅਧਿਕਾਰੀ ਭਾਸਕਰ ਕੁਮਾਰ ਨੇ ਦੱਸਿਆ ਕਿ ਜੰਕਸ਼ਨ ਚੌਕੀ ਦੇ ਅਧੀਨ ਸੁਲਤਾਨਪੁਰ ਪਿੰਡ 'ਚ ਵੀਰਵਾਰ ਰਾਤ ਅਭਿਸ਼ੇਕ (28) ਆਪਣੇ ਚਾਚੇ ਮੁਕੇਸ਼ ਨਾਲ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ।

ਜਿਸ ਤੋਂ ਬਾਅਦ ਮੁਕੇਸ਼ ਨੇ ਅਭਿਸ਼ੇਕ ਦੇ ਗਲ਼ੇ 'ਤੇ ਚਾਕੂ ਨਾਲ ਵਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਤੋਂ ਬਾਅਦ ਅਭਿਸ਼ੇਕ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਮ੍ਰਿਤਕ ਦੀ ਭੈਣ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News