ਆਜ਼ਾਦੀ ਦਿਹਾੜੇ ’ਤੇ ਬੰਬ ਧਮਾਕੇ ਦੀ ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫਤਾਰ
Wednesday, Aug 14, 2024 - 09:25 PM (IST)

ਅਹਿਮਦਾਬਾਦ, (ਭਾਸ਼ਾ)- ਗੁਜਰਾਤ ਦੇ ਅਹਿਮਦਾਬਾਦ ’ਚ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਨੂੰ ਪੁਲਸ ਕੰਟਰੋਲ ਰੂਮ ’ਤੇ ਕਾਲ ਕਰ ਕੇ ਆਜ਼ਾਦੀ ਦਿਹਾੜੇ ’ਤੇ ਬੰਬ ਧਮਾਕੇ ਦੀ ਧਮਕੀ ਦੇਣ ਵਾਲੇ 24 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮੁੱਢਲੀ ਜਾਂਚ ਅਨੁਸਾਰ ਫੋਨ ਕਰਨ ਵਾਲੇ ਦੀ ਪਛਾਣ ਕੁਬੇਰਨਗਰ ਇਲਾਕੇ ਦੇ ਰਹਿਣ ਵਾਲੇ ਅਰਿਹੰਤ ਕੰਕਰੀਆ ਵਜੋਂ ਹੋਈ ਹੈ, ਜੋ ਆਪਣੀ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨ ਸੀ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ ਦੁਪਹਿਰ ਕਰੀਬ 1:24 ਵਜੇ ਪੁਲਸ ਕੰਟਰੋਲ ਰੂਮ ’ਤੇ ਕਾਲ ਕੀਤੀ ਅਤੇ ਆਜ਼ਾਦੀ ਦਿਹਾੜੇ ’ਤੇ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ।