ਕੇਂਦਰ ਵਲੋਂ ਭੇਜੇ ਸੱਦੇ ’ਤੇ ਕੱਲ੍ਹ ਸਵੇਰੇ 10 ਵਜੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ ਬੈਠਕ

Monday, Dec 21, 2020 - 01:55 PM (IST)

ਕੇਂਦਰ ਵਲੋਂ ਭੇਜੇ ਸੱਦੇ ’ਤੇ ਕੱਲ੍ਹ ਸਵੇਰੇ 10 ਵਜੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ ਬੈਠਕ

ਨਵੀਂ ਦਿੱਲੀ– ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਚਿੱਠੀ ਲਿਖ ਕੇ ਗੱਲਬਾਤ ਲਈ ਸੱਦਾ ਦਿੱਤਾ ਹੈ। ਇਸ ਚਿੱਠੀ ’ਚ ਕਿਹਾ ਗਿਆ ਹੈ ਕਿ ਕਿਸਾਨ ਤੈਅ ਕਰਨ ਕਿ ਉਨ੍ਹਾਂ ਨੇ ਸਰਕਾਰ ਨਾਲ ਇਸ ਮੁੱਦੇ ’ਤੇ ਕਦੋਂ ਗੱਲ ਕਰਨੀ ਹੈ। ਸਰਕਾਰ ਦੇ ਇਸ ਸੱਦੇ ’ਤੇ ਕਿਸਾਨ ਜੱਥੇਬੰਦੀਆਂ ਕੱਲ੍ਹ ਸਵੇਰੇ 10 ਵਜੇ ਮੀਟਿੰਗ ਕਰਕੇ ਚਰਚਾ ਕਰਨਗੀਆਂ। ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਭੁੱਖ ਹੜਤਾਲ ’ਤੇ ਹਨ ਇਸ ਲਈ ਅੱਜ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ– ਇਹ ਹਨ ਗੂਗਲ ਦੀਆਂ 5 ਮਜ਼ੇਦਾਰ ਟ੍ਰਿਕਸ, ਇਕ ਵਾਰ ਜ਼ਰੂਰ ਕਰੋ ਟਰਾਈ

PunjabKesari

ਇਹ ਵੀ ਪੜ੍ਹੋ– ਸੈਮਸੰਗ ਭਾਰਤ ’ਚ ਲਿਆ ਰਹੀ ਨਵਾਂ ਪ੍ਰੋਡਕਟ, ਬਿਨਾਂ ਧੋਤੇ ਹੀ ਮਿੰਟਾਂ ’ਚ ਸਾਫ਼ ਹੋ ਜਾਣਗੇ ਕੱਪੜੇ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਜਿੱਥੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖੇਤੀ ਖੇਤਰ ’ਚ ਵੱਡੇ ਸੁਧਾਰ ਦੇ ਤੌਰ ’ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਮੰਡੀ ਵਿਵਸਥਾ ਖਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ’ਤੇ ਨਿਰਭਰ ਹੋ ਜਾਣਗੇ। ਇਸ ਮੁੱਦੇ ’ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ 5 ਦੌਰ ਦੀ ਮੀਟਿੰਗ ਹੋ ਚੁੱਕੀ ਹੈ ਪਰ ਬੇਸਿੱਟਾ ਰਹੀ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ।

ਇਹ ਵੀ ਪੜ੍ਹੋ– ਵੱਡੀ ਖ਼ਬਰ! 1 ਜਨਵਰੀ 2021 ਤੋਂ ਇਨ੍ਹਾਂ ਸਮਾਰਟਫੋਨਾਂ ’ਤੇ ਨਹੀਂ ਚੱਲੇਗਾ WhatsApp

ਦੱਸ ਦੇਈਏ ਕਿ ਕਿਸਾਨਾਂ ਵਲੋਂ ਅੰਦੋਲਨ ਹੋਰ ਤੇਜ਼ ਕੀਤਾ ਜਾ ਰਿਹਾ ਹੈ। 23 ਦਸੰਬਰ ਨੂੰ ਕਿਸਾਨ ਦਿਵਸ ਹੈ, ਅਜਿਹੇ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਡੀ ਤਿਆਰੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਿਨ ਲੋਕ ਆਪਣੇ ਘਰਾਂ ’ਚ ਦੁਪਹਿਰ ਦਾ ਖਾਣਾ ਨਾ ਬਣਾਉਣ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ। 25 ਤੋਂ 27 ਦਸੰਬਰ ਤੱਕ ਹਰਿਆਣਾ ਦੇ ਸਾਰੇ ਟੋਲ ਨਾਕੇ ਪੂਰੀ ਤਰ੍ਹਾਂ ਫਰੀ ਹੋਣਗੇ ਅਤੇ ਕਿਸਾਨਾਂ ਦੇ ਹਵਾਲੇ ਰਹਿਣਗੇ। ਇਸ ਦੌਰਾਨ ਕਿਸੇ ਨੂੰ ਟੋਲ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। ਹਰ ਮਹੀਨੇ ਦੇ ਅਖ਼ੀਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਕਰਦੇ ਹਨ। ਇਸ ਵਾਰ 27 ਦਸੰਬਰ ਨੂੰ ਜਦੋਂ ਇਹ ਹੋਵੇਗਾ ਤਾਂ ਕਿਸਾਨ ਉਸ ਸਮੇਂ ਥਾਲੀਆਂ ਖੜਕਾਉਣਗੇ। ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਮਨ ਕੀ ਬਾਤ ਵਿਚ ਪੀ. ਐੱਮ. ਬੋਲਣ, ਲੋਕ ਆਪਣੇ ਘਰਾਂ ਵਿਚ ਥਾਲੀਆਂ ਖੜਕਾਉਣ।

ਨੋਟ : ਕੇਂਦਰ ਵਲੋਂ ਭੇਜੇ ਸੱਦੇ ’ਤੇ ਕਿਸਾਨੀ ਮੁੱਦੇ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ।


author

Rakesh

Content Editor

Related News