ਮਾਂ ਨੇ ਆਪਣੀ ਹੀ ਢਾਈ ਸਾਲਾ ਧੀ ਦਾ ਚਾਕੂ ਮਾਰ ਕੀਤਾ ਕਤਲ
Tuesday, Oct 01, 2024 - 05:28 PM (IST)
ਝਾਂਸੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਦਿਮਾਗ਼ੀ ਤੌਰ 'ਤੇ ਬੀਮਾਰ ਔਰਤ ਨੇ ਆਪਣੀ ਹੀ ਢਾਈ ਸਾਲਾ ਧੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੀਨੀਅਰ ਪੁਲਸ ਸੁਪਰਡੈਂਟ ਸੁਧਾ ਸਿੰਘ ਨੇ ਦੱਸਿਆ ਕਿ ਬਬੀਨਾ ਥਾਣਾ ਖੇਤਰ ਦੇ ਨਿਊ ਪੰਪ ਹਾਊਸ ਇਲਾਕੇ 'ਚ ਦੁਪਹਿਰ ਕਰੀਬ 11 ਵਜੇ ਸਥਾਨਕ ਲੋਕਾਂ ਨੇ ਇਕ ਔਰਤ ਨੂੰ ਹੱਥ 'ਚ ਖੂਨ ਲੱਗਾ ਚਾਕੂ ਲੈ ਕੇ ਘਰੋਂ ਬਾਹਰ ਨਿਕਲਦੇ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ।
ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਔਰਤ ਨੇ ਆਪਣੀ ਹੀ ਢਾਈ ਸਾਲਾ ਧੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਔਰਤ ਵੀ ਜ਼ਖ਼ਮੀ ਮਿਲੀ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਿੰਘ ਨੇ ਦੱਸਿਆ ਕਿ ਔਰਤ ਦੇ ਪਤੀ ਦੀ ਕਰੀਬ 2 ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਦੇ ਬਾਅਦ ਤੋਂ ਹੀ ਉਸ ਦੀ ਮਾਨਸਿਕ ਸਥਿਤੀ ਠੀਕ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੇ ਸੰਬੰਧ 'ਚ ਅਜੇ ਤੱਕ ਕਿਸੇ ਤੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8