ਪਹਿਲਾਂ ਘਰ ''ਚ ਦਾਖਲ ਹੋ ਕੇ ਨਾਬਾਲਗ ਨੇ ਭਜਾਈ ਲੜਕੀ ਫਿਰ ਪੱਤ ਰੋਲ ਕੇ ਹੋਇਆ ਫਰਾਰ...
Friday, Dec 20, 2024 - 04:43 PM (IST)
ਸ਼ਾਹਜਹਾਂਪੁਰ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ਵਿਚ ਇਕ ਨਾਬਾਲਗ ਲੜਕੇ ਨੇ 20 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਖੁਟਾਰ ਥਾਣਾ ਖੇਤਰ ਦੇ ਇੱਕ ਪਿੰਡ 'ਚ ਵਾਪਰੀ।
ਪੁਲਸ ਦੇ ਇਲਾਕਾ ਇੰਚਾਰਜ (ਸੀਓ) ਨਿਸ਼ਠਾ ਉਪਾਧਿਆਏ ਦੇ ਅਨੁਸਾਰ, 17 ਸਾਲਾ ਮੁਲਜ਼ਮ ਨਾਬਾਲਗ ਪੀੜਤਾ ਦੇ ਘਰ ਵਿੱਚ ਉਸ ਸਮੇਂ ਦਾਖਲ ਹੋਇਆ ਜਦੋਂ ਉਹ ਸੌਂ ਰਹੀ ਸੀ। ਉਸ ਨੇ ਦੱਸਿਆ ਕਿ ਮੁਲਜ਼ਮ ਲੜਕੀ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਅਧਿਕਾਰੀ ਨੇ ਕਿਹਾ, "ਪੀੜਤਾ ਭੱਜਣ ਵਿੱਚ ਕਾਮਯਾਬ ਹੋ ਗਈ ਅਤੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾਈ।" ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਫਿਲਹਾਲ ਫਰਾਰ ਹੈ।