ਘਰ ਬਾਹਰ ਖੇਡ ਰਹੀ ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁੱਖ ਦੋਸ਼ੀ ਸਣੇ 4 ਲੋਕ ਗ੍ਰਿਫ਼ਤਾਰ

Tuesday, Aug 20, 2024 - 12:27 AM (IST)

ਘਰ ਬਾਹਰ ਖੇਡ ਰਹੀ ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁੱਖ ਦੋਸ਼ੀ ਸਣੇ 4 ਲੋਕ ਗ੍ਰਿਫ਼ਤਾਰ

ਨੈਸ਼ਨਲ ਡੈਸਕ : ਬਿਹਾਰ ਦੇ ਭੋਜਪੁਰ ਜ਼ਿਲ੍ਹੇ ਦੇ ਕਿਸ਼ਨਗੜ੍ਹ ਥਾਣਾ ਖੇਤਰ 'ਚ ਸੋਮਵਾਰ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੀ ਘਟਨਾ ਦੇ ਮਾਮਲੇ 'ਚ ਪੁਲਸ ਨੇ ਮੁੱਖ ਦੋਸ਼ੀ ਇਕ ਨਾਬਾਲਗ ਲੜਕੇ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਮੁੱਖ ਮੁਲਜ਼ਮ ਤੋਂ ਇਲਾਵਾ ਤਿੰਨ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਨਰਸ, ਮੁਹੰਮਦ ਇਜ਼ਰਾਈਲ ਅਤੇ ਮੁਹੰਮਦ ਜ਼ਾਕਿਰ ਵਜੋਂ ਹੋਈ ਹੈ। ਜਾਂਚ ਅਧਿਕਾਰੀ ਦੋਸ਼ੀ ਨਾਬਾਲਗ ਲੜਕੇ ਦੀ ਸਹੀ ਉਮਰ ਦਾ ਪਤਾ ਲਗਾਉਣ ਲਈ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ।

ਭੋਜਪੁਰ ਦੇ ਐੱਸਪੀ ਪ੍ਰਮੋਦ ਕੁਮਾਰ ਯਾਦਵ ਨੇ ਸੋਮਵਾਰ ਨੂੰ ਮੀਡੀਆ ਨੂੰ ਦੱਸਿਆ, "ਸਥਾਨਕ ਪੁਲਸ ਨੂੰ ਐਤਵਾਰ ਰਾਤ ਕਰੀਬ 9 ਵਜੇ ਘਟਨਾ ਦੀ ਸੂਚਨਾ ਮਿਲੀ। ਸਥਾਨਕ ਪੁਲਸ ਸਟੇਸ਼ਨ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਐਤਵਾਰ ਨੂੰ ਜਦੋਂ ਪੀੜਤਾ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ, ਉਦੋਂ ਨਾਬਾਲਗ ਲੜਕੇ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਜਦੋਂ ਪੀੜਤਾ ਨੇ ਰੌਲਾ ਪਾਇਆ ਤਾਂ ਦੋਸ਼ੀ ਮੌਕੇ ਤੋਂ ਭੱਜ ਗਿਆ।''

ਇਹ ਵੀ ਪੜ੍ਹੋ : 52 ਦਿਨਾਂ ਤੋਂ ਚੱਲ ਰਹੀ ਅਮਰਨਾਥ ਯਾਤਰਾ ਸਮਾਪਤ, 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ

ਉਨ੍ਹਾਂ ਦੱਸਿਆ,''ਬਾਅਦ 'ਚ ਦੋਸ਼ੀ ਲੜਕੇ ਦੇ ਪਿਤਾ ਅਤੇ ਉਸ ਦੇ ਦੋ ਹੋਰ ਰਿਸ਼ਤੇਦਾਰ ਪੀੜਤਾ ਦੇ ਘਰ ਪਹੁੰਚੇ ਅਤੇ ਉਨ੍ਹਾਂ 'ਤੇ ਮਾਮਲਾ ਹੱਲ ਕਰਨ ਅਤੇ ਪੁਲਸ ਦੇ ਧਿਆਨ 'ਚ ਨਾ ਲਿਆਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ, ਪਰ ਪੀੜਤ ਪਰਿਵਾਰ ਨੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਸ ਨੇ ਮੁਲਜ਼ਮਾਂ ਦੇ ਤਿੰਨੋਂ ਰਿਸ਼ਤੇਦਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਪੀੜਤ ਪਰਿਵਾਰ ’ਤੇ ਦਬਾਅ ਪਾ ਰਹੇ ਸਨ। ਪੁਲਸ ਸੁਪਰਡੈਂਟ ਨੇ ਕਿਹਾ ਕਿ ਪੀੜਤਾ ਦੀ ਮੈਡੀਕਲ ਜਾਂਚ ਰਿਪੋਰਟ ਦੀ ਉਡੀਕ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪਿੰਡ 'ਚ ਪੁਲਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ, ਕਿਉਂਕਿ ਪੀੜਤ ਅਤੇ ਦੋਸ਼ੀ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News