ਗੁਆਂਢੀ ਔਰਤ ਨੇ ਮਾਸੂਮ ਨੂੰ ਜਿਉਂਦੇ ਤਾਲਾਬ ''ਚ ਸੁੱਟਿਆ, ਇਹ ਵਜ੍ਹਾ ਕਾਰਨ ਕੀਤਾ ਕਤਲ
Saturday, Jul 13, 2024 - 05:00 PM (IST)
ਬਿਜਨੌਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਮਾਂ ਨਾਲ ਕਹਾਸੁਣੀ ਹੋਣ ਤੋਂ ਬਾਅਦ ਗੁਆਂਢ ਦੀ ਇਕ ਔਰਤ ਨੇ ਬੱਚੇ ਨੂੰ ਤਾਲਾਬ 'ਚ ਸੁੱਟ ਦਿੱਤਾ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਔਰਤ ਨੂੰ ਹਿਰਾਸਤ 'ਚ ਲੈ ਕੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਪੁਲਸ ਸੁਪਰਡੈਂਟ ਨੀਰਜ ਕੁਮਾਰ ਜਾਦੌਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਸ਼ੁੱਕਰਵਾਰ ਦੁਪਹਿਰ ਥਾਣਾ ਚਾਂਦਪੁਰ 'ਚ ਮੁਹੱਲਾ ਕਾਜੀਜਾਗਾਨ ਦੀ ਰਹਿਣ ਵਾਲੀ ਤਰਨੁਮ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਤਿੰਨ ਸਾਲ ਦਾ ਪੁੱਤ ਅਰਸਲਾਨ ਘਰੋਂ ਲਾਪਤਾ ਹੈ।
ਪੁਲਸ ਨੇ ਮਾਮਲਾ ਦਰਜ ਕਰ ਕੇ ਬੱਚੇ ਦੀ ਭਾਲ ਸ਼ੁਰੂ ਕੀਤੀ। ਪਰਿਵਾਰ ਨੇ ਗੁਆਂਢ ਦੀ ਔਰਤ 'ਤੇ ਸ਼ੱਕ ਜ਼ਾਹਰ ਕੀਤਾ ਤਾਂ ਪੁਲਸ ਨੇ ਰੋਸ਼ਨ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਰੋਸ਼ਨ ਨੇ ਅਪਰਾਧ ਸਵੀਕਾਰ ਕਰਦੇ ਹੋਏ ਦੱਸਿਆ ਕਿ ਤਰਨੁਮ ਨਾਲ ਉਸ ਦੀ ਕਹਾਸੁਣੀ ਹੋ ਗਈ ਸੀ ਅਤੇ ਇਸੇ ਕਾਰਨ ਉਸ ਨੇ ਅਰਸਲਾਨ ਨੂੰ ਚੁੱਕ ਕੇ ਕੋਲ ਦੇ ਤਾਲਾਬ 'ਚ ਜਿਉਂਦੇ ਸੁੱਟ ਦਿੱਤਾ। ਸ਼ਨੀਵਾਰ ਨੂੰ ਪੁਲਸ ਨੇ ਬੱਚੇ ਦੀ ਲਾਸ਼ ਤਾਲਾਬ 'ਚੋਂ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਸ ਸੁਪਰਡੈਂਟ ਅਨੁਸਾਰ ਪੁਲਸ ਦੋਸ਼ੀ ਔਰਤ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਮੁਹੱਲੇ ਦੇ ਲੋਕਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e