ਭੋਲੇਨਾਥ ਦੇ ਜੈਕਾਰਿਆਂ ਨਾਲ ਅਮਰਨਾਥ ਯਾਤਰਾ ਲਈ ਤੀਰਥ ਯਾਤਰੀਆਂ ਦਾ ਨਵਾਂ ਜੱਥਾ ਰਵਾਨਾ

Friday, Jul 19, 2024 - 10:21 AM (IST)

ਜੰਮੂ- ਜੰਮੂ-ਕਸ਼ਮੀਰ ਵਿਚ ਸ਼ੁੱਕਰਵਾਰ ਯਾਨੀ ਕਿ ਅੱਜ ਅਮਰਨਾਥ ਗੁਫ਼ਾ ਮੰਦਰ ਲਈ 4821 ਤੀਰਥ ਯਾਤਰੀਆਂ ਦਾ ਇਕ ਨਵਾਂ ਜੱਥਾ ਇੱਥੇ ਭਗਵਤੀ ਨਗਰ ਯਾਤਰੀ ਨਿਵਾਸ ਆਧਾਰ ਕੈਂਪ ਤੋਂ ਕਸ਼ਮੀਰ ਦੇ ਪਹਿਲਗਾਮ ਅਤੇ ਬਾਲਟਾਲ ਮਾਰਗਾਂ ਤੋਂ ਰਵਾਨਾ ਹੋਇਆ। ਕੁੱਲ 150 ਵਾਹਨਾਂ ਦੇ ਬੇੜੇ ਵਿਚ 4821 ਤੀਰਥ ਯਾਤਰੀ ਬਾਲਟਾਲ ਲਈ ਰਵਾਨਾ ਹੋਏ। ਸਖ਼ਤ ਸੁਰੱਖਿਆ ਦਰਮਿਆਨ ਬਾਲਟਾਲ ਲਈ 1731 ਤੀਰਥ ਯਾਤਰੀ ਅਤੇ ਪਹਿਲਗਾਮ ਲਈ 3090 ਤੀਰਥ ਯਾਤਰੀ ਆਧਾਰ ਕੈਂਪ ਤੋਂ ਰਵਾਨਾ ਹੋਏ। ਪਿਛਲੇ ਸਾਲ 4.5 ਲੱਖ ਤੋਂ ਵੱਧ ਤੀਰਥ ਯਾਤਰੀਆਂ ਨੇ ਪਵਿੱਤਰ ਗੁਫ਼ਾ ਮੰਦਰ ਦੇ ਦਰਸ਼ਨ ਕੀਤੇ ਸਨ। ਦੱਸ ਦੇਈਏ ਕਿ 29 ਜੂਨ ਤੋਂ ਸ਼ੁਰੂ ਹੋਈ ਇਹ 52 ਦਿਨਾਂ ਅਮਰਨਾਥ ਯਾਤਰਾ 19 ਅਗਸਤ ਨੂੰ ਖਤਮ ਹੋਵੇਗੀ।


Tanu

Content Editor

Related News