ਮਾਂ ਦੀ ਮਮਤਾ ਹੋਈ ਸ਼ਰਮਸਾਰ, ਸੜਕ ਕਿਨਾਰੇ ਮਿੱਟੀ ਦੇ ਢੇਰ ''ਚ ਮਿਲਿਆ ਨਵਜੰਮਿਆ ਬੱਚਾ
Tuesday, Oct 01, 2024 - 11:27 AM (IST)
ਬਿਲਾਸਪੁਰ (ਮੁਕੇਸ਼)- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਬਰਮਾਣਾ 'ਚ ਮਾਂ ਦੀ ਮਮਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਵਜੰਮਿਆ ਬੱਚਾ ਸ਼ੱਕੀ ਹਾਲਤ 'ਚ ਮਿੱਟੀ ਦੇ ਢੇਰ 'ਤੇ ਪਿਆ ਮਿਲਿਆ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚੇ ਨੂੰ ਜ਼ਿਲ੍ਹਾ ਹਸਪਤਾਲ ਬਿਲਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਿਹਤ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੱਚਾ ਬਿਲਕੁਲ ਤੰਦਰੁਸਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਲਾਸਪੁਰ ਦੇ ਪਿੰਡ ਬਰਮਾਣਾ ਵਿਖੇ ਅਣਪਛਾਤੇ ਲੋਕਾਂ ਵੱਲੋਂ ਇਕ ਨਵਜੰਮੇ ਬੱਚੇ ਨੂੰ ਬਿਨਾਂ ਕੱਪੜਿਆਂ ਦੇ ਸੜਕ ਕੋਲ ਮਿੱਟੀ ਦੇ ਢੇਰ 'ਚ ਸੁੱਟ ਦਿੱਤਾ ਗਿਆ ਸੀ, ਜਿਸ ਨੂੰ ਕੁਝ ਸਮੇਂ ਬਾਅਦ ਉੱਥੋਂ ਲੰਘ ਰਹੀ ਇਕ ਔਰਤ ਨੇ ਚੁੱਕਿਆ ਅਤੇ ਇਸ ਦੀ ਸੂਚਨਾ ਆਸ-ਪਾਸ ਦੇ ਲੋਕਾਂ ਅਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ। ਨਵਜੰਮੇ ਬੱਚੇ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਬਿਲਾਸਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਿਹਤ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੱਚਾ ਤੰਦਰੁਸਤ ਹੈ। ਡਾਕਟਰਾਂ ਨੇ ਉਸ ਨੂੰ ਅਗਲੇ ਕੁਝ ਘੰਟਿਆਂ ਲਈ ਨਿਗਰਾਨੀ ਹੇਠ ਰੱਖਿਆ ਹੈ।
ਇਹ ਵੀ ਪੜ੍ਹੋ : ਅਨੁਪਮ ਖੇਰ ਦੀ ਤਸਵੀਰ ਵਾਲੇ 500-500 ਦੇ ਨੋਟਾਂ ਨਾਲ ਵਪਾਰੀ ਕੋਲੋਂ ਖਰੀਦਿਆ 2 ਕਿਲੋ ਸੋਨਾ
ਬਿਲਾਸਪੁਰ ਦੀ ਸਮਾਜ ਸੇਵੀ ਸੀਮਾ ਸੰਖਿਆਨ ਨੇ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਸਵਾਰਥ ਲਈ ਜਾਂ ਮਜ਼ਬੂਰੀ ਕਾਰਨ ਨਵਜੰਮੇ ਬੱਚਿਆਂ ਨੂੰ ਇਸ ਤਰ੍ਹਾਂ ਛੱਡ ਦਿੰਦੇ ਹਨ, ਜੋ ਕਿ ਬਹੁਤ ਗਲਤ ਹੈ। ਅਜਿਹੇ ਲੋਕਾਂ ਦਾ ਪਤਾ ਲਗਾ ਕੇ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ। ਦੱਸਣਯੋਗ ਹੈ ਕਿ ਨਵਜੰਮੇ ਬੱਚੇ ਨੂੰ ਕੁਝ ਘੰਟੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਇਸ ਨੂੰ ਚਾਈਲਡ ਵੈਲਫੇਅਰ ਸੋਸਾਇਟੀ ਨੂੰ ਸੌਂਪ ਦਿੱਤਾ ਜਾਵੇਗਾ ਤਾਂ ਜੋ ਉਸ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾ ਸਕੇ। ਇਸ ਤੋਂ ਬਾਅਦ ਜੇਕਰ ਕੋਈ ਵੀ ਜੋੜਾ ਬੱਚਾ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬੱਚੇ ਦੀ ਸੁਰੱਖਿਆ ਲਈ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਬੱਚੇ ਨੂੰ ਗੋਦ ਲੈ ਸਕਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8