ਹਿਮਾਚਲ ਪ੍ਰਦੇਸ਼ : ਹਮੀਰਪੁਰ ਜ਼ਿਲ੍ਹੇ ''ਚ ਨਵ-ਵਿਆਹੇ ਜੋੜੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

09/23/2022 6:14:09 PM

ਹਮੀਰਪੁਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ 'ਚ ਇਕ ਨਵ-ਵਿਆਹੇ ਜੋੜੇ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭੌਰਾਂਜ ਉਪ ਮੰਡਲ ਦੇ ਬੇਹਾਦਵਿਨ ਪਿੰਡ 'ਚ ਪ੍ਰੀਤੀ ਅਤੇ ਵਿਨੋਦ ਕੁਮਾਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਅਤੇ ਦੋਹਾਂ ਦੀ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈ.ਜੀ.ਐੱਮ.ਸੀ.) 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਨੁਸਾਰ ਵਿਨੋਦ ਰਾਜ ਬਿਜਲੀ ਬੋਰਡ 'ਚ ਕੰਮ ਕਰਦਾ ਸੀ। ਜੋੜੇ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ

ਪੁਲਸ ਨੇ ਦੱਸਿਆ ਕਿ ਜ਼ਹਿਰ ਖਾਣ ਤੋਂ ਬਾਅਦ ਦੋਹਾਂ ਦੀ ਸਿਹਤ ਵਿਗੜਨ ਲੱਗੀ ਅਤੇ ਉਨ੍ਹਾਂ ਨੂੰ ਭੌਰਾਂਜ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪੁਲਸ ਦਾ ਕਹਿਣਾ ਹੈ ਕਿ ਮੁੱਢਲੀ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਹਮੀਰਪੁਰ ਲਿਜਾਣ ਦੀ ਸਲਾਹ ਦਿੱਤੀ। ਥੋੜ੍ਹੀ ਦੇਰ ਬਾਅਦ ਉੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਆਈ.ਜੀ.ਐੱਨ.ਸੀ. ਲਿਜਾਣ ਦਾ ਸੁਝਾਅ ਦਿੱਤਾ। ਭੋਰਾਂਜ ਥਾਣੇ ਦੇ ਇੰਚਾਰਜ ਸੂਰਾਮ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਦੋਹਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਸ ਮੁਤਾਬਕ ਘਟਨਾ ਸਬੰਧੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਾਬਾਲਗ ਬੱਚੀਆਂ ਅਤੇ ਔਰਤਾਂ ਨਾਲ ਰੇਪ ਦੇ ਮਾਮਲੇ 'ਚ ਹੁਣ ਨਹੀਂ ਮਿਲੇਗੀ ਅਗਾਊਂ ਜ਼ਮਾਨਤ


DIsha

Content Editor

Related News