ਦਿੱਲੀ : ਮਾਂ-ਪਿਓ ਦੀ ਮੌਤ ਤੋਂ ਦੁਖੀ ਨਾਈਜੀਰੀਅਨ ਨਾਗਰਿਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

03/27/2023 1:05:22 AM

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿੱਚ ਇਕ ਨਾਈਜੀਰੀਅਨ ਨਾਗਰਿਕ ਨੇ ਆਪਣੇ ਮਾਤਾ-ਪਿਤਾ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।ਪੁਲਸ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਨਾਈਜੀਰੀਅਨ ਨਾਗਰਿਕ ਡਿਨੋਜ਼ੂਓ (37) ਨੇ 18 ਮਾਰਚ ਨੂੰ ਬਾਹਰੀ ਦਿੱਲੀ ਦੇ ਨਿਹਾਲ ਵਿਹਾਰ ਖੇਤਰ ਵਿੱਚ ਇੱਕ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਇਲਾਜ ਲਈ ਇੱਕ ਹਸਪਤਾਲ ’ਚ ਦਾਖ਼ਲ ਕਰਵਾਇਆ। ਡਿਨੋਜ਼ੂਓ ਨੇ ਪੁਲਸ ਨੂੰ ਇੱਕ ਬਿਆਨ ਵਿੱਚ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਇਕ ਹਾਦਸੇ ਵਿੱਚ ਉਸ ਦੀ ਮਾਤਾ ਅਤੇ ਪਿਤਾ ਦੀ ਮੌਤ ਹੋ ਗਈ ਹੈ। ਮਾਤਾ-ਪਿਤਾ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਉਦਾਸ ਹੋ ਗਿਆ ਤੇ ਉਸ ਨੇ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ : ਸਨਕੀ ਔਰਤ ਨੇ ਬੱਚਿਆਂ ਦੀ ਲੜਾਈ ਕਾਰਨ ਮਾਂ-ਧੀ ’ਤੇ ਪਾਇਆ ਉੱਬਲਦਾ ਪਾਣੀ

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਕ ਨਾਈਜੀਰੀਅਨ ਨੇ ਇਮਾਰਤ ਤੋਂ ਛਾਲ ਮਾਰੀ ਤਾਂ ਇਕ ਵਿਅਕਤੀ ਨੇ ਉਸ ਨੂੰ ਦੇਖਿਆ ਅਤੇ ਤੁਰੰਤ ਮਦਦ ਲਈ ਪਹੁੰਚ ਗਿਆ। ਇਸ ਦੌਰਾਨ ਨਾਈਜੀਰੀਅਨ ਨਾਗਰਿਕ ਨੇ ਉਸ ਨੂੰ ਕੱਸ ਕੇ ਫੜ ਲਿਆ। ਮਦਦ ਲਈ ਆਏ ਵਿਅਕਤੀ ਨੂੰ ਨਾਈਜੀਰੀਅਨ ਦੇ ਚੁੰਗਲ ਵਿੱਚੋਂ ਛੁਡਾਉਣ ਲਈ ਲੋਕਾਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਇਸ ਦੌਰਾਨ ਕੁਝ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੇ ਮਦਦਗਾਰ ਨੂੰ ਛੱਡ ਦਿੱਤਾ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।


Mandeep Singh

Content Editor

Related News