ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਡੇਢ ਸਾਲਾ ਬੱਚੀ, ਧੀ ਨੂੰ ਦੇਖ ਬੋਲੀ ਮਾਂ- ਅਜਿਹਾ ਕਿਸੇ ਨਾਲ ਨਾ ਹੋਵੇ

Monday, Feb 26, 2024 - 12:34 PM (IST)

ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਇਕ ਭਿਆਨਕ ਹਾਦਸਾ ਦੇਖਣ ਨੂੰ ਮਿਲਿਆ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਪਰ ਇਸੇ ਦੌਰਾਨ ਦਿੱਲੀ ਦੇ ਤੁਗਲਕ ਰੋਡ ਸਥਿਤ ਧੋਬੀ ਘਾਟ 'ਚ ਸ਼ਨੀਵਾਰ ਰਾਤ ਨੂੰ ਆਵਾਰਾ ਕੁੱਤਿਆਂ ਦੇ ਹਮਲੇ 'ਚ ਇਕ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡੇਢ ਸਾਲ ਦੀ ਬੱਚੀ ਘਰੋਂ ਬਾਹਰ ਨਿਕਲ ਗਈ ਅਤੇ ਇਸ ਦੌਰਾਨ ਉਸ 'ਤੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚ-ਨੋਚ ਖਾ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਬੱਚੀ ਨੂੰ ਹਸਪਤਾਲ ਲੈ ਗਏ, ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਐੱਨਡੀਐੱਮਸੀ ਦੀ ਟੀਮ ਆਵਾਰਾ ਕੁੱਤਿਆਂ ਨੂੰ ਫੜਨ ਲਈ ਮੌਕੇ 'ਤੇ ਡਟੀ ਹੋਈ ਹੈ। ਇਹ ਵੀਆਈਪੀ ਇਲਾਕਾ ਹੈ ਅਤੇ ਬੱਚੀ ਦਾ ਪਿਤਾ ਕੱਪੜੇ ਪ੍ਰੈੱਸ ਕਰਨ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਬੱਚੇ ਸਮੇਤ 6 ਲੋਕਾਂ ਦੇ ਕਤਲ ਮਾਮਲੇ 'ਚ ਸਾਬਕਾ ਕੁਸ਼ਤੀ ਕੋਚ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ

ਜਾਣਕਾਰੀ ਅਨੁਸਾਰ ਬੀਤੀ ਰਾਤ ਨੇੜਲੇ ਇਕ ਘਰ ਵਿਚ ਉੱਚੀ-ਉੱਚੀ ਗਾਣੇ ਚੱਲ ਰਹੇ ਸਨ, ਜਿਸ ਕਾਰਨ ਬੱਚੀ ਅਤੇ ਕੁੱਤਿਆਂ ਦੇ ਭੌਂਕਣ ਦੀ ਆਵਾਜ਼ ਦਾ ਪਤਾ ਨਹੀਂ ਚੱਲ ਸਕਿਆ ਅਤੇ ਮਾਸੂਮ ਬੱਚੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ। 10 ਮਿੰਟ ਬਾਅਦ ਜਦੋਂ ਗੁਆਂਢੀ ਨੇ ਬੱਚੀ ਨੂੰ ਦੇਖਿਆ ਤਾਂ ਉਸ ਨੇ ਪਰਿਵਾਰ ਨੂੰ ਸੂਚਨਾ ਦਿੱਤੀ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। NDMC ਦੀ ਟੀਮ ਸਵੇਰ ਤੋਂ ਘਟਨਾ ਵਾਲੀ ਥਾਂ 'ਤੇ ਮੌਜੂਦ ਹੈ ਅਤੇ ਕੁੱਤਿਆਂ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕ ਔਰਤ ਇਨ੍ਹਾਂ ਕੁੱਤਿਆਂ ਨੂੰ ਖੁਆਉਂਦੀ ਹੈ ਅਤੇ ਜਦੋਂ ਉਸ ਨੂੰ ਕੁੱਤਿਆਂ ਬਾਰੇ ਪੁੱਛਿਆ ਗਿਆ ਤਾਂ ਉਹ ਸਾਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਕੁੱਤਿਆਂ ਨੂੰ ਕੁਝ ਹੋਇਆ ਤਾਂ ਉਹ ਸਾਰਿਆਂ ਨੂੰ ਅਦਾਲਤ ਵਿਚ ਲੈ ਕੇ ਜਾਵੇਗੀ। ਐੱਨਡੀਐੱਮਸੀ ਦੇ ਇਕ ਸੀਨੀਅਰ ਅਧਿਕਾਰੀ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੇ ਸ਼ਿਕਾਇਤ ਦੇ ਬਾਅਦ ਵੀ ਕੁਝ ਨਹੀਂ ਕੀਤਾ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਬੱਚੇ ਦੀ ਮਾਂ ਅਲਪਨਾ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਵੀ ਕਈ ਸ਼ਿਕਾਇਤਾਂ ਕਰ ਚੁੱਕੇ ਹਾਂ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਨਾਲ ਨਹੀਂ ਹੋਣਾ ਚਾਹੀਦਾ ਜਿਵੇਂ ਮੇਰੀ ਧੀ ਨਾਲ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News