ਚੁਰੂ ''ਚ ਦਰਦਨਾਕ ਹਾਦਸਾ, ਪਿਕਅੱਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਤੇ ਬੇਟੇ ਦੀ ਮੌਤ
Sunday, Jul 07, 2024 - 09:40 PM (IST)
ਨੈਸ਼ਨਲ ਡੈਸਕ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਰਦਾਰਸ਼ਹਿਰ ਥਾਣਾ ਖੇਤਰ ਵਿਚ ਐਤਵਾਰ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ 'ਤੇ ਸਵਾਰ ਇਕ ਔਰਤ ਅਤੇ ਉਸਦੇ ਬੇਟੇ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਔਰਤ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ ਅਤੇ ਮੋਟਰਸਾਈਕਲ ਚਲਾ ਰਿਹਾ ਬੇਟਾ ਦੂਰ ਡਿੱਗ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
ਇਹ ਵੀ ਪੜ੍ਹੋ : ਆਂਧਰ ਪ੍ਰਦੇਸ਼ ‘ਚ ਸੀਮੈਂਟ ਫੈਕਟਰੀ ‘ਚ ਧਮਾਕਾ, 15 ਮਜ਼ਦੂਰ ਜ਼ਖਮੀ
ਥਾਣਾ ਇੰਚਾਰਜ ਅਰਵਿੰਦ ਕੁਮਾਰ ਨੇ ਦੱਸਿਆ ਕਿ ਬੀਕਾਨੇਰ ਨੈਸ਼ਨਲ ਹਾਈਵੇ 'ਤੇ ਪਿੰਡ ਬੰਧਨਾਊ ਨੇੜੇ ਇਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਮੋਟਰਸਾਈਕਲ ਸਵਾਰ ਕ੍ਰਿਸ਼ਨਾ ਦੇਵੀ ਸਾਰਣ (47) ਅਤੇ ਉਸ ਦੇ ਬੇਟੇ ਪ੍ਰਦੀਪ ਕੁਮਾਰ ਸਾਰਣ (22) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਔਰਤ ਦੀ ਲਾਸ਼ ਦੇ ਟੁਕੜੇ ਹੋ ਗਏ, ਜਦਕਿ ਉਸ ਦਾ ਲੜਕਾ ਦੂਰ ਜਾ ਕੇ ਡਿੱਗਾ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਮੋਟਰਸਾਈਕਲ ਨੂੰ ਵੀ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਪਿਕਅੱਪ ਗੱਡੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8