ਵੱਡੀ ਵਾਰਦਾਤ: ਪੱਛਮੀ-ਬੰਗਾਲ ''ਚ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ ਵਿਅਕਤੀ
Monday, Jul 01, 2024 - 06:44 PM (IST)

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿਚ ਅੱਜ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਕਤਲ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਬੇ ਵਿਚ ਕਿਸੇ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕੀਤੇ ਜਾਣ ਦੀ ਇਹ ਚੌਥੀ ਘਟਨਾ ਹੈ। ਇਸ ਤੋਂ ਪਹਿਲਾਂ 28, 29 ਅਤੇ 30 ਜੂਨ ਨੂੰ ਕੋਲਕਾਤਾ, ਸਾਲਟ ਲੇਕ ਅਤੇ ਝਾਰਗ੍ਰਾਮ ਵਿਚ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਇਹ ਵੀ ਪੜ੍ਹੋ - ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਕੀਤੀ ਸੰਸਦ 'ਚ ਚਰਚਾ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਵਿਸ਼ਵਜੀਤ ਮੰਨਾ ਵਜੋਂ ਹੋਈ ਹੈ। ਮੰਨਾ ਨੇ ਮੁਲਜ਼ਮਾਂ ਤੋਂ ਕਰੀਬ 50 ਹਜ਼ਾਰ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਨੂੰ ਉਹ ਮੋੜਨ ਵਿਚ ਅਸਫਲ ਰਿਹਾ। ਮੁਲਜ਼ਮਾਂ ਨੇ ਮੰਨਾ ਨੂੰ ਉਨ੍ਹਾਂ ਦੇ ਦੋਸਤ ਦੇ ਘਰ ਬੰਨ੍ਹ ਕੇ ਬੇਹੋਸ਼ ਹੋਣ ਤੱਕ ਕੁੱਟਿਆ। ਮੰਨਾ ਦੀ ਮਾਂ ਨੇ ਆਪਣੀ ਨੂੰਹ ਨਾਲ ਮਿਲ ਕੇ ਕਿਸੇ ਤਰ੍ਹਾਂ ਉਸ ਨੂੰ ਛੁਡਾਇਆ ਅਤੇ ਹਸਪਤਾਲ ਦਾਖਲ ਕਰਵਾਇਆ। ਹਸਪਤਾਲ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਰਾਹੁਲ ਗਾਂਧੀ ਨੇ ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦੀ ਕੀਤੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8