ਰਾਮਲੀਲਾ ਦੌਰਾਨ ਭਗਵਾਨ ਰਾਮ ਰੋਲ ਨਿਭਾ ਰਹੇ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ
Sunday, Oct 06, 2024 - 12:15 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ 'ਚ ਸ਼ਾਹਦਰਾ ਦੇ ਵਿਸ਼ਵਕਰਮਾ ਨਗਰ 'ਚ ਰਾਮਲੀਲਾ ਦੌਰਾਨ ਭਗਵਾਨ ਰਾਮ ਦਾ ਰੋਲ ਨਿਭਾਉਂਦੇ ਸਮੇਂ ਮੰਚ 'ਤੇ ਦਿਲ ਦਾ ਦੌਰਾ ਪੈਣ ਨਾਲ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਭਗਵਾਨ ਰਾਮ ਦੀ ਭੂਮਿਕਾ ਨਿਭਾ ਰਹੇ ਸੁਸ਼ੀਲ ਕੌਸ਼ਿਕ ਨੂੰ ਮੰਚ 'ਤੇ ਦਿਲ ਦਾ ਦੌਰਾ ਪੈਣ ਗਿਆ।
ਜਿਸ ਤੋਂ ਬਾਅਦ ਸੁਸ਼ੀਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੌਸ਼ਿਕ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਸੀ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਵਾਇਰਲ ਹੋਇਆ ਹੈ, ਜਿਸ 'ਚ ਨਜ਼ਰ ਆ ਰਿਹਾ ਹੈ ਕਿ ਕੌਸ਼ਿਕ ਸਿਹਤ ਖ਼ਰਾਬ ਹੋਣ ਤੋਂ ਬਾਅਦ ਮੰਚ ਦੇ ਪਿੱਛੇ ਚਲਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8