BSF ਦੇ ਜਵਾਨਾਂ ਵੱਲੋਂ ਕੁੱਟੇ ਜਾਣ ਤੋਂ ਬਾਅਦ ਇਕ ਵਿਅਕਤੀ ਦੀ ਮੌਤ
Monday, Aug 04, 2025 - 12:13 AM (IST)

ਸਿਲਚਰ (ਆਸਾਮ) (ਭਾਸ਼ਾ)-ਆਸਾਮ ਦੇ ਕਛਾਰ ਜ਼ਿਲੇ ’ਚ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਕੁਝ ਜਵਾਨਾਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਤੋਂ ਬਾਅਦ ਇਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਦੋਸ਼ ਲਾਇਆ ਗਿਆ ਹੈ ਕਿ ਸਰਹੱਦੀ ਇਲਾਕੇ ਦੇ ਅਮਤੋਲੀ ਪਿੰਡ ਦੇ ਨਿਰਮੋਲ ਨਾਮਸੁਦਰ ਨਾਂ ਵਾਲੇ ਇਕ ਨੌਜਵਾਨ ਦੀ ਸ਼ਨੀਵਾਰ ਨੂੰ ਬੀ. ਐੱਸ. ਐੱਫ. ਦੇ ਕੁਝ ਜਵਾਨਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਬਾਅਦ ’ਚ ਬੀ. ਐੱਸ. ਐੱਫ. ਦੇ ਜਵਾਨ ਉਸ ਨੂੰ ਇਕ ਸਥਾਨਕ ਹਸਪਤਾਲ ਲੈ ਗਏ। ਗੰਭੀਰ ਰੂਪ ’ਚ ਜ਼ਖ਼ਮੀ ਹੋਣ ਕਾਰਨ ਉਸ ਨੂੰ ਸਿਲਚਰ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ, ਜਿੱਥੇ ਬਾਅਦ ’ਚ ਉਸ ਦੀ ਮੌਤ ਹੋ ਗਈ।