ਸੁਪਰੀਮ ਕੋਰਟ ਭਵਨ ਕੋਲ ਇਕ ਵਿਅਕਤੀ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼

01/21/2022 5:20:20 PM

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਭਵਨ ਕੋਲ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਆਤਮਦਾਹ ਦੀ ਕੋਸ਼ਿਸ਼ ਕੀਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਕਰੀਬ 50 ਸਾਲ ਦੇ ਇਕ ਵਿਅਕਤੀ ਨੇ ਅਚਾਨਕ ਖ਼ੁਦ 'ਤੇ ਤੇਲ ਸੁੱਟ ਕੇ ਅੱਗ ਲਗਾ ਲਈ। 

ਇਹ ਵੀ ਪੜ੍ਹੋ : ਵੈਕਸੀਨ ਦਾ ਖ਼ੌਫ਼! ਟੀਕੇ ਦੇ ਡਰੋਂ ਦਰੱਖ਼ਤ 'ਤੇ ਚੜ੍ਹਿਆ ਸ਼ਖ਼ਸ, ਦੂਜੇ ਨੇ ਸਿਹਤ ਕਰਮੀ ਨਾਲ ਕੀਤੀ ਹੱਥੋਪਾਈ (ਵੀਡੀਓ)

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਪੀੜਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸ਼ੁਰੂਆਤੀ ਪੁੱਛ-ਗਿੱਛ 'ਚ ਪੀੜਤ ਵਿਅਕਤੀ ਨੇ ਆਪਣਾ ਨਾਮ ਰਾਜਾ ਬਾਬੂ (ਉੱਤਰ ਪ੍ਰਦੇਸ਼ ਦਾ ਵਾਸੀ) ਦੱਸਿਆ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਆਖ਼ਰ ਕਿਸ ਕਾਰਨ ਉਸ ਨੇ ਆਤਮਦਾਹ ਦੀ ਕੋਸ਼ਿਸ਼ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha