ਸ਼ਰਾਬ ਤਸਕਰਾਂ ਨੂੰ ਫੜਣ ਗਏ ਪੁਲਸ ਮੁਲਾਜ਼ਮਾਂ ਦੀ ਪਲਟੀ ਕਿਸ਼ਤੀ, ਇਕ ਦੀ ਮੌਤ, 2 ਦੀ ਹਾਲਤ ਗੰਭੀਰ

10/26/2022 9:25:57 PM

ਨੈਸ਼ਨਲ ਡੈਸਕ : ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਸ਼ਰਾਬ ਤਸਕਰਾਂ ਨੂੰ ਫੜਣ ਗਏ ਪੁਲਸ ਮੁਲਾਜ਼ਮਾਂ ਦੀ ਕਿਸ਼ਤੀ ਗੰਡਕ ਨਦੀ 'ਚ ਪਲਟ ਗਈ। ਇਸ ਹਾਦਸੇ 'ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਮੁਲਾਜ਼ਮ ਲੋਕਾਂ ਦੀ ਮਦਦ ਨਾਲ ਬਾਹਰ ਨਿਕਲ ਆਏ, ਜਿਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ: ਪਤਨੀ ਨੇ ਗਲ਼ ਲਾਈ ਮੌਤ, ਕੁੜੀ ਦੇ ਪੇਕਿਆਂ ਨੂੰ ਵਿਖਾਉਣ ਲਈ ਪਤੀ ਬਣਾਉਂਦਾ ਰਿਹਾ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਪਾਲਗੰਜ ਦੇ ਐੱਸ. ਪੀ. ਆਨੰਦ ਕੁਮਾਰ ਨੇ ਦੱਸਿਆ ਕਿ ਜਾਦਵਪੁਰ ਥਾਣੇ ਅਧੀਨ ਪੈਂਦੇ ਪਿੰਡ ਰਜਵਾਹੀ ਨੇੜੇ ਗੰਡਕ ਨਦੀ 'ਚੋਂ ਤਸਕਰਾਂ ਵੱਲੋਂ ਸ਼ਰਾਬ ਦੀ ਇਕ ਵੱਡੀ ਖੇਪ ਲੈ ਕੇ ਜਾਣ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲਸ ਦੀ ਟੀਮ ਨੇ ਇਕ ਕਿਸ਼ਤੀ 'ਚ ਬੈਠ ਕੇ ਤਸਕਰਾਂ ਦਾ ਪਿੱਛਾ ਕੀਤਾ। ਇਸ ਦੌਰਾਨ ਕਿਸ਼ਤੀ ਪਲਟ ਗਈ, ਜਿਸ 'ਚ ਗਯਾ ਜ਼ਿਲ੍ਹੇ ਦੇ ਡੋਭੀ ਥਾਣਾ ਖੇਤਰ ਦੇ ਰਹਿਣ ਵਾਲੇ ਪੁਲਸ ਮੁਲਾਜ਼ਮ ਰਾਜੇਸ਼ ਕੁਮਾਰ (36) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਿਸ਼ਤੀ 'ਤੇ ਸਵਾਰ ਹੋਰ ਚਾਰ ਪੁਲਿਸ ਮੁਲਾਜ਼ਮਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਦਰਿਆ 'ਚੋਂ ਬਾਹਰ ਕੱਢ ਲਿਆ, ਜਿਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਸਦਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੇ ਹਥਿਆਰ ਬਰਾਮਦ ਕਰ ਲਏ ਗਏ ਹਨ।

PunjabKesari

ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਦੁੱਖ ਦਾ ਪ੍ਰਗਟਾਵਾ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੋਪਾਲਗੰਜ 'ਚ ਗੰਡਕ ਨਦੀ 'ਚ ਕਿਸ਼ਤੀ ਹਾਦਸੇ 'ਚ ਮਾਰੇ ਗਏ ਕਾਂਸਟੇਬਲ ਰਾਜੇਸ਼ ਕੁਮਾਰ ਦੇ ਰਿਸ਼ਤੇਦਾਰਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਮੰਦਭਾਗਾ ਹੈ। ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ 'ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।


Anuradha

Content Editor

Related News