ਤੇਜ਼ ਰਫ਼ਤਾਰ ਕਾਰ ਨੇ 74 ਸਾਲਾਂ ਦੀ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ

Tuesday, Jul 23, 2024 - 10:28 PM (IST)

ਤੇਜ਼ ਰਫ਼ਤਾਰ ਕਾਰ ਨੇ 74 ਸਾਲਾਂ ਦੀ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਖੇਤਰ ਵਿਚ ਮੰਗਲਵਾਰ ਨੂੰ ਇਕ ਕਾਰ ਦੀ ਲਪੇਟ 'ਚ ਆਉਣ ਕਾਰਨ ਇਕ 74 ਸਾਲਾਂ ਦੀ ਬਜ਼ੁਰਗ ਔਰਤ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਡਰਾਈਵਰ ਆਪਣੀ ਕਾਰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਅਮਰਜੀਤ ਕੌਰ ਵਾਸੀ ਨਿਹਾਲ ਵਿਹਾਰ, ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। 

ਇਹ ਵੀ ਪੜ੍ਹੋ : ਐਕਸ਼ਨ 'ਚ CM ਯੋਗੀ ਆਦਿਤਿਆਨਾਥ- ਹੜ੍ਹ ਰਾਹਤ 'ਚ ਢਿੱਲ ਵਰਤਣ ਦੇ ਦੋਸ਼ 'ਚ 5 ADM ਅਤੇ 3 SDM ਤੋਂ ਜਵਾਬ ਤਲਬ

ਡਿਪਟੀ ਕਮਿਸ਼ਨਰ ਆਫ ਪੁਲਸ (ਪੱਛਮੀ) ਵਿਚਿਤਰ ਵੀਰ ਨੇ ਕਿਹਾ, “ਅਸੀਂ ਕਾਰ ਨੂੰ ਜ਼ਬਤ ਕੀਤਾ ਹੈ ਅਤੇ ਰਾਜੌਰੀ ਗਾਰਡਨ ਖੇਤਰ ਵਿਚ ਕਾਰ ਮਾਲਕ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਹੈ, ਪਰ ਘਰ ਨੂੰ ਤਾਲਾ ਲੱਗਿਆ ਮਿਲਿਆ ਹੈ। ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News