ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ

Monday, Aug 12, 2024 - 06:37 PM (IST)

ਚਾਈਬਾਸਾ (ਝਾਰਖੰਡ) - ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਗੋਪੀਪੁਰ ਪਿੰਡ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਅਵਾਰਾ ਕੁੱਤੇ ਨੇ ਇੱਕ ਛੇ ਮਹੀਨੇ ਦੀ ਬੱਚੀ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਛੇ ਮਹੀਨੇ ਦੀ ਬੱਚੀ ਨੂੰ ਮਨੋਹਰਪੁਰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਹੈ। 

ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ

ਉਹਨਾਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਜਾਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਅਧਿਕਾਰੀ ਮੁਤਾਬਕ ਘਟਨਾ ਐਤਵਾਰ ਸਵੇਰੇ ਉਸ ਸਮੇਂ ਵਾਪਰੀ, ਜਦੋਂ ਬੱਚੀ ਦੀ ਮਾਂ ਟਾਇਲਟ ਲਈ ਗਈ ਸੀ। ਇਸ ਮੌਕੇ ਬੱਚੀ ਇਕੱਲੀ ਸੀ। ਇਸੇ ਦੌਰਾਨ ਆਵਾਰਾ ਕੁੱਤਾ ਬੱਚੀ ਨੂੰ ਚੁੱਕ ਕੇ ਕੁਝ ਦੂਰੀ ਤੱਕ ਘਸੀਟਦਾ ਹੋਇਆ ਲੈ ਗਿਆ ਅਤੇ ਉਸ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਇਸ ਬਾਰੇ ਜਦੋਂ ਬੱਚੀ ਦੀ ਮਾਂ ਨੂੰ ਪਤਾ ਲੱਗਾ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News