ਨੈਸ਼ਨਲ ਲਾਅ ਯੂਨੀਵਰਸਿਟੀ ''ਚ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Thursday, Sep 05, 2024 - 05:34 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਦਵਾਰਕਾ ਉੱਤਰ ਇਲਾਕੇ 'ਚ ਸਥਿਤ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਹੋਸਟਲ ਦੇ ਆਪਣੇ ਕਮਰੇ 'ਚ ਐੱਲ.ਐੱਲ.ਬੀ. ਤੀਜੇ ਸਾਲ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਵਿਦਿਆਰਥਣ ਨੇ ਵਾਰ-ਵਾਰ ਕਹਿਣ 'ਤੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਲਾਸ਼ ਕਮਰੇ 'ਚ ਅਲਮਾਰੀ ਦੀ ਰਾਡ ਨਾਲ ਲਟਕੀ ਹੋਈ ਮਿਲੀ।

ਉਨ੍ਹਾਂ ਦੱਸਿਆ ਕਿ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ। ਅਧਿਕਾਰੀ ਨੇ ਦੱਸਿਆ ਕਿ ਹੋਸਟਲ ਦੇ ਕਰਮਚਾਰੀਆਂ ਨੇ ਸਥਾਨਕ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਅਤੇ ਅਪਰਾਧ ਜਾਂਚ ਟੀਮ ਨੇ ਹਾਦਸੇ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ। ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥਣ ਪਿਛਲੇ ਕੁਝ ਮਹੀਨੇ ਤੋਂ ਪਰੇਸ਼ਾਨੀ ਨਾਲ ਜੂਝ ਰਹੀ ਸੀ, ਉਸ ਨੇ ਪਹਿਲੇ ਵੀ ਆਪਣੇ ਦੋਸਤਾਂ ਨਾਲ ਖ਼ੁਦਕੁਸ਼ੀ ਬਾਰੇ ਗੱਲ ਕੀਤੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉਸ ਦੇ ਮਾਤਾ-ਪਿਤਾ ਨੂੰ ਬੁਲਾਇਆ ਸੀ ਅਤੇ ਉਹ ਉਸ ਨੂੰ ਕੁਝ ਸਮੇਂ ਲਈ ਚੇਨਈ ਸਥਿਤ ਘਰ ਵੀ ਲੈ ਗਏ ਸਨ। ਪੁਲਸ ਨੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News