9ਵੀਂ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, 2 ਵਿਦਿਆਰਥਣਾਂ ਵਲੋਂ ਕੀਤਾ ਜਾ ਰਿਹਾ ਸੀ ਪਰੇਸ਼ਾਨ
Wednesday, Oct 04, 2023 - 04:22 PM (IST)

ਹਿਸਾਰ (ਭਾਸ਼ਾ)- ਹਰਿਆਣਾ ਦੇ ਹਿਸਾਰ 'ਚ ਇਕ ਨਿੱਜੀ ਸਕੂਲ 'ਚ 9ਵੀਂ ਜਮਾਤ ਦੇ ਇਕ ਵਿਦਿਆਰਥੀ ਨੇ 2 ਵਿਦਿਆਰਥਣਾਂ ਦੇ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 14 ਸਾਲਾ ਵਿਦਿਆਰਥੀ ਨੇ ਸ਼ਨੀਵਾਰ ਨੂੰ ਇਹ ਕਦਮ ਚੁੱਕਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਹ 2 ਵਿਦਿਆਰਥਣਾਂ ਵਲੋਂ ਵਾਰ-ਵਾਰ ਤੰਗ ਕੀਤੇ ਜਾਣ ਤੋਂ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪਹਿਲੇ ਇਕ ਅਧਿਆਪਕ ਦੇ ਨੋਟਿਸ 'ਚ ਵੀ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ
ਜਾਂਚ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਇੱਥੇ ਸਿਟੀ ਪੁਲਸ ਥਾਣੇ 'ਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 305 (ਬੱਚੇ ਨੂੰ ਖ਼ੁਦਕੁਸ਼ੀ ਲਈ ਉਕਸਾਉਣਾ) ਅਤੇ 34 (ਸਾਰਿਆਂ ਦੇ ਆਮ ਇਰਾਦੇ ਨੂੰ ਅੱਗੇ ਵਧਾਉਣ ਲਈ ਕਈ ਵਿਅਕਤੀਆਂ ਵਲੋਂ ਕੀਤਾ ਗਿਆ ਇਕ ਅਪਰਾਧਕ ਜ਼ੁਰਮ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੰਡੇ ਦੀ ਮਾਂ ਦੀ ਸ਼ਿਕਾਇਤ 'ਤੇ 2 ਵਿਦਿਆਰਥਣਾਂ ਅਤੇ ਸਕੂਲ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਘਟਨਾ ਦੇ ਦਿਨ ਮੁੰਡੇ ਦੀ ਮਾਂ ਜੀਂਦ 'ਚ ਵੀ ਅਤੇ ਉਸ ਦੇ ਦਾਦਾ ਨੂੰ ਉਸ ਦੀ ਲਾਸ਼ ਮਿਲੀ ਸੀ। ਸਥਾਨਕ ਥਾਣਾ ਇੰਚਾਰਜ ਕੁਲਦੀਪ ਸਿੰਘ ਨੇ ਕਿਹਾ,''ਮੁੰਡੇ ਦੇ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8