ਬੱਸ ਦੀ ਲਪੇਟ ''ਚ ਆਉਣ ਕਾਰਨ ਦੂਜੀ ਜਮਾਤ ''ਚ ਪੜ੍ਹਦੇ ਵਿਦਿਆਰਥੀ ਦੀ ਮੌਤ, ਦੋ ਹੋਰ ਬੱਚੇ ਹੋਏ ਜ਼ਖਮੀ

Friday, Aug 09, 2024 - 10:29 PM (IST)

ਬੱਸ ਦੀ ਲਪੇਟ ''ਚ ਆਉਣ ਕਾਰਨ ਦੂਜੀ ਜਮਾਤ ''ਚ ਪੜ੍ਹਦੇ ਵਿਦਿਆਰਥੀ ਦੀ ਮੌਤ, ਦੋ ਹੋਰ ਬੱਚੇ ਹੋਏ ਜ਼ਖਮੀ

ਨੈਸ਼ਨਲ ਡੈਸਕ : ਬੱਸ ਦੀ ਲਪੇਟ 'ਚ ਆਉਣ ਕਾਰਨ ਦੂਜੀ ਜਮਾਤ 'ਚ ਪੜ੍ਹਦੇ ਵਿਦਿਆਰਥੀ ਦੀ ਮੌਤ, ਦੋ ਹੋਰ ਬੱਚੇ ਹੋਏ ਜ਼ਖਮੀ  ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਸ਼ੁੱਕਰਵਾਰ ਨੂੰ ਬੱਸ ਨਾਲ ਟਕਰਾਉਣ ਕਾਰਨ ਸਾਈਕਲ ਸਵਾਰ 8 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਦੋ ਹੋਰ ਬੱਚੇ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਬੱਚੇ ਸਾਈਕਲ 'ਤੇ ਸਕੂਲ ਤੋਂ ਘਰ ਪਰਤ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।

ਪੁਲਸ ਨੇ ਦੱਸਿਆ ਕਿ ਫਤਿਹਾਬਾਦ ਨਿਵਾਸੀ ਸ਼ਿਵਸ਼ੰਕਰ ਦਾ 8 ਸਾਲਾ ਪੁੱਤਰ ਸੌਮਿਆ ਦੂਜੀ ਜਮਾਤ 'ਚ ਪੜ੍ਹਦਾ ਸੀ ਅਤੇ ਸ਼ੁੱਕਰਵਾਰ ਦੁਪਹਿਰ ਦੋ ਹੋਰ ਬੱਚਿਆਂ ਨਾਲ ਸਾਈਕਲ 'ਤੇ ਘਰ ਪਰਤ ਰਿਹਾ ਸੀ ਕਿ ਦੂਜੇ ਪਾਸਿਓਂ ਆ ਰਹੀ ਇਕ ਬੱਸ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਪੁਲਸ ਮੁਤਾਬਕ ਸੌਮਿਆ ਦੀ ਮੌਤ ਹੋ ਗਈ, ਜਦਕਿ ਜ਼ਖਮੀ ਦੋ ਹੋਰ ਬੱਚਿਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਹੰਗਾਮਾ ਕੀਤਾ ਅਤੇ ਬੱਸ ਦੀ ਭੰਨਤੋੜ ਕੀਤੀ। ਫਤਿਹਾਬਾਦ ਥਾਣੇ ਦੇ ਇੰਸਪੈਕਟਰ ਵੀਰੇਸ਼ਪਾਲ ਨੇ ਦੱਸਿਆ ਕਿ ਪੁਲਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਹਾਲਾਂਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News