ਪੀਤਮਪੁਰਾ ''ਚ ਚਾਰ ਮੰਜ਼ਿਲਾ ਘਰ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

Saturday, Oct 19, 2024 - 10:13 PM (IST)

ਪੀਤਮਪੁਰਾ ''ਚ ਚਾਰ ਮੰਜ਼ਿਲਾ ਘਰ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਨਵੀਂ ਦਿੱਲੀ (ਭਾਸ਼ਾ) : ਉੱਤਰੀ-ਪੱਛਮੀ ਦਿੱਲੀ ਦੇ ਪੀਤਮਪੁਰਾ ਇਲਾਕੇ ਵਿਚ ਸ਼ਨੀਵਾਰ ਸ਼ਾਮ ਨੂੰ ਇਕ ਚਾਰ ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਹਾਲਾਂਕਿ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਸੂਚਨਾ ਦੁਪਹਿਰ 3.35 ਵਜੇ ਮਿਲੀ ਅਤੇ ਪੰਜ ਫਾਇਰ ਟੈਂਡਰ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਅੱਗ ਉਪਰਲੀਆਂ ਦੋ ਮੰਜ਼ਿਲਾਂ ਵਿਚ ਲੱਗੀ ਸੀ। ਉਨ੍ਹਾਂ ਦੱਸਿਆ ਕਿ ਕਰੀਬ 90 ਮਿੰਟ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਅੱਗ ਲੱਗਣ ਕਾਰਨ ਘਰ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। 

ਇਹ ਵੀ ਪੜ੍ਹੋ : ਆਉਣ ਵਾਲੇ ਸਮੇਂ 'ਚ ਭਾਰਤ ਦੀਆਂ ਸੜਕਾਂ ਅਮਰੀਕਾ ਤੋਂ ਬਿਹਤਰ ਹੋਣਗੀਆਂ : ਗਡਕਰੀ

ਅਧਿਕਾਰੀ ਨੇ ਦੱਸਿਆ ਕਿ ਅੱਗ ਕਾਰਨ ਘਰ ਸੜ ਗਿਆ ਹੈ, ਪਰ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਸ ਦਾ ਦਾਅਵਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News