ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਦਮ ਘੁਟਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

Monday, Nov 13, 2023 - 12:03 PM (IST)

ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਦਮ ਘੁਟਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

ਹੈਦਰਾਬਾਦ (ਭਾਸ਼ਾ)- ਹੈਦਰਾਬਾਦ ਦੇ ਨਾਮਪੱਲੀ ਇਲਾਕੇ 'ਚ ਸੋਮਵਾਰ ਨੂੰ 5 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ 'ਚ ਦਮ ਘੁੱਟਣ ਨਾਲ ਚਾਰ ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਅੱਗ ਕੰਪਲੈਕਸ ਦੇ ਗਰਾਊਂਡ ਫਲੋਰ 'ਚ ਲੱਗੀ, ਜਿੱਥੇ ਰਸਾਇਣਾਂ ਨਾਲ ਭਰੇ ਕੁਝ ਡਰੱਮ ਰੱਖੇ ਸਨ। ਉਸ ਨੇ ਦੱਸਿਆ ਕਿ ਬਾਅਦ 'ਚ ਅੱਗ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਫੈਲ ਗਈ। ਪੁਲਸ ਨੇ ਦੱਸਿਆ ਕਿ ਸਵੇਰੇ ਕਰੀਬ 9.35 ਵਜੇ ਉਨ੍ਹਾਂ ਨੂੰ ਘਟਨਾ ਸੰਬੰਧੀ ਫੋਨ ਆਇਆ। ਤੇਲੰਗਾਨਾ ਦੇ ਰਾਜਪਾਲ ਤਮਿਲਿਸਾਈ ਸੌਂਦਰਰਾਜਨ ਅਤੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਘਟਨਾ 'ਚ ਲੋਕਾਂ ਦੀ ਮੌਤ 'ਤੇ ਦੁਖ ਜਤਾਇਆ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਤੋਂ ਹੁਣ ਤੱਕ 21 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਹ ਨਾਲ ਧੂੰਆਂ ਅੰਦਰ ਜਾਣ ਕਾਰਨ ਬੇਹੋਸ਼ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 9 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਉਮਰ 6 ਤੋਂ 66 ਸਾਲ ਦਰਮਿਆਨ ਸੀ। 

PunjabKesari

ਇਹ ਵੀ ਪੜ੍ਵੋ  : ਵੱਡਾ ਹਾਦਸਾ : ਯਮੁਨੋਤਰੀ ਨੈਸ਼ਨਲ ਹਾਈਵੇਅ 'ਤੇ ਨਿਰਮਾਣ ਅਧੀਨ ਸੁਰੰਗ ਟੁੱਟੀ, 40 ਮਜ਼ਦੂਰ ਫਸੇ

ਫਾਇਰ ਬ੍ਰਿਗੇਡ ਕਰਮੀ ਇਮਾਰਤ ਦੀਆਂ ਖਿੜਕੀਆਂ ਤੋਂ ਬੱਚਿਆਂ ਸਮੇਤ ਲੋਕਾਂ ਨੂੰ ਬਾਹਰ ਕੱਢਦੇ ਨਜ਼ਰ ਆਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਪੁਲਸ ਡਿਪਟੀ ਕਮਿਸ਼ਰ ਐੱਮ. ਵੈਂਕਟੇਸ਼ਵਰਾਲੂ ਨੇ ਕਿਹਾ ਕਿ ਅੱਗ ਬਹੁਤ ਤੇਜ਼ੀ ਨਾਲ ਫੈਲੀ। ਉਨ੍ਹਾਂ ਕਿਹਾ ਕਿ ਪੁਲਸ ਅਤੇ ਫਾਇਰ ਬ੍ਰਿਗੇਡ ਕਰਮੀਆਂ ਨੇ ਇਮਾਰਤ 'ਚ ਫਸੇ ਪਰਿਵਾਰਾਂ ਨੂੰ ਉੱਥੋਂ ਬਾਹਰ ਕੱਢਿਆ। ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਅਤੇ ਤੇਲੰਗਾਨਾ ਮੰਤਰੀ ਕੇ.ਟੀ. ਰਾਮਾ ਰਾਵ ਨੇ ਵੀ ਹਾਦਸੇ ਵਾਲੀ ਜਗ੍ਹਾ ਦੌਰਾ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News