ਕੋਲਕਾਤਾ ''ਚ ਤੜਕਸਾਰ ਵਾਪਰੀ ਘਟਨਾ, ਗੋਦਾਮ ''ਚ ਲੱਗੀ ਭਿਆਨਕ ਅੱਗ

Tuesday, Aug 06, 2024 - 10:23 AM (IST)

ਕੋਲਕਾਤਾ (ਭਾਸ਼ਾ) - ਕੋਲਕਾਤਾ ਦੇ ਪੂਰਬੀ ਹਿੱਸੇ ਵਿੱਚ ਮੰਗਲਵਾਰ ਤੜਕੇ ਇੱਕ ਲੱਕੜ ਦੇ ਗੋਦਾਮ ਵਿੱਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਸ ਘਟਨਾ ਦੇ ਸਬੰਧ ਵਿਚ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਅੱਗ ਸਵੇਰੇ 5 ਵਜੇ ਦੇ ਕਰੀਬ ਉਲਟਾਡਾੰਗਾ ਇਲਾਕੇ 'ਚ ਕੈਨਾਲ ਸਰਕੂਲਰ ਰੋਡ 'ਤੇ ਸਥਿਤ ਗੋਦਾਮ 'ਚ ਲੱਗੀ। ਉਨ੍ਹਾਂ ਨੇ ਕਿਹਾ ਕਿ ਅੱਗ ਦੀ ਘਟਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਅੱਗ ਬੁਝਾਉਣ ਲਈ ਘੱਟੋ-ਘੱਟ ਅੱਠ ਫਾਇਰ ਟੈਂਡਰ ਭੇਜੇ ਗਏ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News