ਗੁਰੂਗ੍ਰਾਮ ''ਚ ਵਾਪਰਿਆ ਦਰਦਨਾਕ ਹਾਦਸਾ; ਜੀਪ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 9 ਜ਼ਖਮੀ
Saturday, Dec 14, 2024 - 10:59 PM (IST)
ਗੁਰੂਗ੍ਰਾਮ : ਗੁਰੂਗ੍ਰਾਮ ਦੇ ਖੰਡਸਾ ਪਿੰਡ ਨੇੜੇ ਸ਼ਨੀਵਾਰ ਸਵੇਰੇ ਇਕ ਤੇਜ਼ ਰਫ਼ਤਾਰ ਪਿਕਅੱਪ ਜੀਪ ਨੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਅਵਨੇਸ਼ ਕੁਮਾਰ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਨੇ ਮੁਲਜ਼ਮ ਡਰਾਈਵਰ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਮਾਚਾਰ ਏਜੰਸੀ ਮੁਤਾਬਕ ਪੁਲਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਕ ਤੇਜ਼ ਰਫਤਾਰ ਪਿਕਅੱਪ ਜੀਪ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਆਟੋ ਚਾਲਕ ਸਮੇਤ 9 ਲੋਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸੈਕਟਰ-37 ਥਾਣੇ ਵਿਚ ਐੱਫਆਈਆਰ ਦਰਜ ਕਰਕੇ ਜੀਪ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਅੰਕੁਸ਼ ਮੋਰ ਨਾਂ ਦੇ ਯਾਤਰੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਪਿੰਡ ਖੰਡਸਾ ਨੇੜੇ ਸਨਲਾਈਫ ਹਸਪਤਾਲ ਦੇ ਸਾਹਮਣੇ ਵਾਪਰਿਆ।
ਇਹ ਵੀ ਪੜ੍ਹੋ : ਨੌਜਵਾਨ ਨੇ ਗਜਰੇਲਾ ਖੁਆ ਕੇ ਬਰਬਾਦ ਕਰ'ਤੀ ਵਿਆਹੁਤਾ ਦੀ ਜ਼ਿੰਦਗੀ, 4 ਸਾਲਾਂ ਤੱਕ ਕਰਦਾ ਰਿਹਾ ਗੰਦਾ ਕੰਮ
ਪੁਲਸ ਨੇ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਉਹ ਕਈ ਹੋਰ ਯਾਤਰੀਆਂ ਨਾਲ ਸਵੇਰੇ 5.20 ਵਜੇ ਰਾਮਪੁਰਾ ਫਲਾਈਓਵਰ ਤੋਂ ਇਕ ਆਟੋ ਵਿਚ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਆਟੋ ਹਸਪਤਾਲ ਨੇੜੇ ਕਿਸੇ ਹੋਰ ਸਵਾਰੀ ਨੂੰ ਲੈਣ ਲਈ ਰੁਕਿਆ ਸੀ ਤਾਂ ਤੇਜ਼ ਰਫਤਾਰ ਜੀਪ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਅਸ਼ੋਕ, ਰਾਮ ਖਿਲਾਵਨ, ਰਤੀ ਰਾਮ, ਗੁੰਜਾ ਗੁਪਤਾ, ਕਿਰਨ ਦੇਵੀ, ਯੋਗੇਸ਼, ਮੁਲਾਇਮ ਸਿੰਘ, ਅਵਨੇਸ਼ ਕੁਮਾਰ ਅਤੇ ਡਰਾਈਵਰ ਰਾਜਬੀਰ ਨੂੰ ਹਸਪਤਾਲ ਲਿਜਾਇਆ ਗਿਆ।
ਪਰ ਡਾਕਟਰਾਂ ਨੇ ਅਵਨੇਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਅੰਕੁਸ਼ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਜੀਪ ਚਾਲਕ ਪ੍ਰਦੀਪ ਕੁਮਾਰ ਨੂੰ ਉੱਥੇ ਖੜ੍ਹੇ ਲੋਕਾਂ ਨੇ ਫੜ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਪ੍ਰਦੀਪ ਦੀ ਜੀਪ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8