ਤੀਰਥ ਯਾਤਰੀਆਂ ਨੂੰ ਲਿਜਾ ਰਹੇ ਟਰੈਕਟਰ ਨੂੰ ਟਰੱਕ ਨੇ ਮਾਰੀ ਟੱਕਰ, ਬੱਚੇ ਸਣੇ 3 ਦੀ ਮੌਤ

Wednesday, Oct 02, 2024 - 06:17 PM (IST)

ਤੀਰਥ ਯਾਤਰੀਆਂ ਨੂੰ ਲਿਜਾ ਰਹੇ ਟਰੈਕਟਰ ਨੂੰ ਟਰੱਕ ਨੇ ਮਾਰੀ ਟੱਕਰ, ਬੱਚੇ ਸਣੇ 3 ਦੀ ਮੌਤ

ਭੁਜ (ਭਾਸ਼ਾ)- ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਬੁੱਧਵਾਰ ਨੂੰ ਤੀਰਥ ਯਾਤਰੀਆਂ ਨੂੰ ਲਿਜਾ ਰਹੇ ਇਕ ਟਰੈਕਟਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 2 ਔਰਤਾਂ ਅਤੇ ਇਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ 11 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਆਸ਼ਾਪੁਰਾ ਮਾਤਾ ਮੰਦਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਆ ਰਹੇ ਟਰੈਕਟਰ ਨੂੰ ਪਿੱਛਿਓਂ ਤੇਜ਼ ਗਤੀ ਨਾਲ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ।

ਸਮਾਖਿਆਲੀ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ 2 ਔਰਤਾਂ ਅਤੇ 9 ਸਾਲਾ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 11 ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤ ਟਰੈਕਟਰ 'ਤੇ ਆ ਰਹੇ ਸਨ ਅਤੇ ਮੋਰਬੀ ਜ਼ਿਲ੍ਹੇ ਦੇ ਖਾਖਰੇਚੀ ਪਿੰਡ ਦੇ ਰਹਿਣ  ਵਾਲੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News