7 ਸਾਲਾ ਮਾਸੂਮ ਨਾਲ ਟਿਊਸ਼ਨ ਟੀਚਰ ਨੇ ਕੀਤਾ ਜਿਨਸੀ ਸ਼ੋਸ਼ਣ, ਦੋਸ਼ੀ ਗ੍ਰਿਫ਼ਤਾਰ

Saturday, Aug 24, 2024 - 06:24 PM (IST)

7 ਸਾਲਾ ਮਾਸੂਮ ਨਾਲ ਟਿਊਸ਼ਨ ਟੀਚਰ ਨੇ ਕੀਤਾ ਜਿਨਸੀ ਸ਼ੋਸ਼ਣ, ਦੋਸ਼ੀ ਗ੍ਰਿਫ਼ਤਾਰ

ਰਾਮਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਗੰਜ ਥਾਣਾ ਖੇਤਰ 'ਚ ਟਿਊਸ਼ਨ ਪੜ੍ਹਾਉਣ ਵਾਲੇ ਇਕ ਅਧਿਆਪਕ ਨੇ 7 ਸਾਲਾ ਬੱਚੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਮਪੁਰ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਵਿਦਿਆਸਾਗਰ ਮਿਸ਼ਰ ਨੇ ਦੱਸਿਆ ਕਿ ਇਸ ਸੰਬੰਧ 'ਚ ਪ੍ਰਾਪਤ ਸ਼ਿਕਾਇਤ ਦੇ ਆਧਾਰ 'ਤੇ ਸ਼ੁੱਕਰਵਾਰ ਦੇਰ ਰਾਤ ਸੰਬੰਧਤ ਕਾਨੂੰਨਾਂ ਦੀਆਂ ਧਾਰਾਵਾਂ 'ਚ ਮਾਮਲਾ ਦਰਜ ਕਰ ਕੇ ਦੋਸ਼ੀ ਸਈਅਦ ਵਾਸਿਕ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਰਾਮਪੁਰ ਦੇ ਕੋਤਵਾਲੀ ਦੇ ਕੁੰਡਾ ਦਾ ਵਾਸੀ ਹੈ।

ਉਨ੍ਹਾਂ ਕਿਹਾ ਕਿ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਜਾ ਚੁੱਕੀ ਹੈ। ਪੁਲਸ ਅਨੁਸਾਰ ਪਰਿਵਾਰ ਵਾਲਿਆਂ ਨੇ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਅਲੀ ਬੱਚੀ ਨੂੰ ਟਿਊਸ਼ਨ ਪੜ੍ਹਾਉਣ ਆਇਆ ਸੀ ਅਤੇ ਜਦੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ, ਉਦੋਂ ਬੱਚੀ ਦੇ ਰੌਲਾ ਪਾਉਣ ਤੇ ਘਰ ਦੇ ਹੋਰ ਮੈਂਬਰ ਕਮਰੇ 'ਚ ਪਹੁੰਚ ਗਏ। ਬੱਚੀ ਨੇ ਰੌਂਦੇ ਹੋਏ ਦੱਸਿਆ ਕਿ ਅਲੀ ਇਸ ਤਰ੍ਹਾਂ ਦੀ ਹਰਕਤ ਹਮੇਸ਼ਾ ਕਰਦਾ ਹੈ ਅਤੇ ਉਸ ਨੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਐੱਸ.ਪੀ. ਨੇ ਕਿਹਾ ਕਿ ਮਾਮਲੇ 'ਚ ਨਿਰਪੱਖ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News