ਦਿੱਲੀ 'ਚ ਢਹਿ-ਢੇਰੀ ਹੋਇਆ ਮਕਾਨ, ਹੁਣ ਤੱਕ 12 ਲੋਕ ਜ਼ਖ਼ਮੀ

Wednesday, Sep 18, 2024 - 01:55 PM (IST)

ਦਿੱਲੀ 'ਚ ਢਹਿ-ਢੇਰੀ ਹੋਇਆ ਮਕਾਨ, ਹੁਣ ਤੱਕ 12 ਲੋਕ ਜ਼ਖ਼ਮੀ

ਨਵੀਂ ਦਿੱਲੀ : ਦਿੱਲੀ ਦੇ ਕੇਂਦਰੀ ਖੇਤਰ 'ਚ ਸਥਿਤ ਬਾਪਾ ਨਗਰ 'ਚ ਬੁੱਧਵਾਰ ਸਵੇਰੇ ਇਕ ਦੋ ਮੰਜ਼ਿਲਾ ਮਕਾਨ ਡਿੱਗਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 12 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਕਾਨ ਡਿੱਗਣ ਤੋਂ ਬਾਅਦ ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਕੇਂਦਰੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਐੱਮ ਹਰਸ਼ ਵਰਧਨ ਨੇ ਕਿਹਾ, "12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਪਰ ਅਜੇ ਵੀ ਕੁਝ ਹੋਰ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।'' ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇੱਕ ਅਧਿਕਾਰੀ ਅਨੁਸਾਰ ਬਾਪਾ ਨਗਰ ਇਲਾਕੇ ਵਿੱਚ ਸਵੇਰੇ 9.11 ਵਜੇ ਮਕਾਨ ਡਿੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਡੀਸੀਪੀ ਵਰਧਨ ਨੇ ਦੱਸਿਆ ਕਿ ਇਮਾਰਤ ਪੁਰਾਣੀ ਸੀ ਅਤੇ ਪ੍ਰਸਾਦ ਨਗਰ ਦੇ ਬਾਪਾ ਨਗਰ ਵਿੱਚ ਇੱਕ ਰਿਹਾਇਸ਼ੀ ਇਲਾਕੇ ਦੀਆਂ ਤੰਗ ਗਲੀਆਂ ਵਿੱਚ ਸਥਿਤ ਸੀ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਉਹਨਾਂ ਕਿਹਾ, 'ਅਸੀਂ ਰਾਹਤ ਅਤੇ ਬਚਾਅ ਕਾਰਜਾਂ ਲਈ ਭਾਰੀ ਮਸ਼ੀਨਾਂ ਜਾਂ ਕ੍ਰੇਨਾਂ ਨੂੰ ਅੰਦਰ ਨਹੀਂ ਲੈ ਜਾ ਸਕਦੇ, ਪਰ ਫਾਇਰ ਡਿਪਾਰਟਮੈਂਟ, ਸਥਾਨਕ ਪੁਲਸ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੀਆਂ ਟੀਮਾਂ ਬਚਾਅ ਕਾਰਜ ਕਰ ਰਹੀਆਂ ਹਨ।' ਦਿੱਲੀ ਦੇ ਮੁੱਖ ਮੰਤਰੀ-ਨਿਯੁਕਤ ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਲਿਖਿਆ, "ਜੇਕਰ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਹੋਇਆ ਹੈ, ਤਾਂ ਉਸਦਾ ਇਲਾਜ ਕਰਵਾਓ ਅਤੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਓ।" ਉਨ੍ਹਾਂ ਕਿਹਾ ਕਿ ਮੈਂ ਇਸ ਹਾਦਸੇ ਸਬੰਧੀ ਦਿੱਲੀ ਦੇ ਮੇਅਰ ਨਾਲ ਵੀ ਗੱਲ ਕੀਤੀ ਹੈ। ਆਤਿਸ਼ੀ ਨੇ ਕਿਹਾ, ''ਇਸ ਸਾਲ ਬਹੁਤ ਬਾਰਿਸ਼ ਹੋਈ ਹੈ। ਮੇਰੀ ਸਾਰੇ ਦਿੱਲੀ ਵਾਸੀਆਂ ਨੂੰ ਅਪੀਲ ਹੈ ਕਿ ਜੇਕਰ ਕਿਸੇ ਵੀ ਉਸਾਰੀ ਨਾਲ ਸਬੰਧਤ ਦੁਰਘਟਨਾ ਦਾ ਖਦਸ਼ਾ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਸੂਚਿਤ ਕਰਨ। ਸਰਕਾਰ ਤੁਰੰਤ ਤੁਹਾਡੀ ਮਦਦ ਕਰੇਗੀ।''

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News