ਜੰਮੂ ਕਸ਼ਮੀਰ : ਬਾਰਾਮੂਲਾ ''ਚ ਵਾਹਨ ਖੱਡ ''ਚ ਡਿੱਗਿਆ, 7 ਯਾਤਰੀਆਂ ਦੀ ਮੌਤ

Thursday, Feb 01, 2024 - 11:01 AM (IST)

ਜੰਮੂ ਕਸ਼ਮੀਰ : ਬਾਰਾਮੂਲਾ ''ਚ ਵਾਹਨ ਖੱਡ ''ਚ ਡਿੱਗਿਆ, 7 ਯਾਤਰੀਆਂ ਦੀ ਮੌਤ

ਬਾਰਾਮੂਲਾ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 7 ਯਾਤਰੀਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਉੜੀ ਦੇ ਬੋਨਿਆਰ ਇਲਾਕੇ 'ਚ ਇਕ ਯਾਤਰੀ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਜਾ ਡਿੱਗਿਆ। 

ਇਹ ਵੀ ਪੜ੍ਹੋ : ਖਾਣਾ ਦੇਣਾ ਭੁੱਲੇ ਤਾਂ ਰੋਟਵਿਲਰ ਕੁੱਤੇ ਨੇ ਮਾਲਕ ਨੂੰ ਨੋਚ ਖਾਧਾ, ਸਰੀਰ 'ਤੇ ਕੀਤੇ 60 ਤੋਂ ਜ਼ਿਆਦਾ ਜ਼ਖ਼ਮ

ਸੀਨੀਅਰ ਪੁਲਸ ਸੁਪਰਡੈਂਟ (ਟਰੈਫਿਕ ਦਿਹਾਤੀ-ਕਸ਼ਮੀਰ) ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ 'ਚ 7 ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ 7 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਕਾਨੂੰਨੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਬਾਰਾਮੂਲਾ ਦੇ ਇਕ ਹਸਪਤਾਲ ਲਿਜਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News