ਉੱਤਰ ਪ੍ਰਦੇਸ਼ 'ਚ ਮੋਹਲੇਧਾਰ ਮੀਂਹ ਦਾ ਕਹਿਰ, ਸੜਕਾਂ 'ਤੇ ਭਰਿਆ ਪਾਣੀ, 11 ਲੋਕਾਂ ਦੀ ਮੌਤ
Monday, Sep 11, 2023 - 05:48 PM (IST)
ਲਖਨਊ- ਉੱਤਰ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਾਲ ਜੁੜੀਆਂ ਘਟਨਾਵਾਂ 'ਚ 11 ਲੋਕਾਂ ਦੀ ਮੌਤ ਹੋ ਗਈ। ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਸਕੂਲ ਦਿਨ ਭਰ ਲਈ ਬੰਦ ਕਰ ਦਿੱਤੇ ਗਏ। ਹਾਊਸਿੰਗ ਕਮਿਸ਼ਨਰ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਭਾਰੀ ਮੀਂਹ ਕਾਰਨ ਡੁੱਬਣ ਨਾਲ ਸਬੰਧਤ ਘਟਨਾਵਾਂ 'ਚ ਹਰਦੋਈ ਵਿਚ 4, ਕੰਨੌਜ 'ਚ 2 ਅਤੇ ਦੇਵਰੀਆ, ਕਾਨਪੁਰ ਸ਼ਹਿਰ, ਰਾਮਪੁਰ, ਸੰਭਲ ਅਤੇ ਉੱਨਾਵ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਆਸਾਮ 'ਚ ਸਾਬਣ ਦੇ ਡੱਬਿਆਂ 'ਚ ਲੁੱਕੋ ਕੇ ਰੱਖੀ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 3 ਲੋਕ ਗ੍ਰਿਫ਼ਤਾਰ
ਪਿਛਲੇ 24 ਘੰਟਿਆਂ 'ਚ ਸੂਬੇ ਦੇ 22 ਜ਼ਿਲ੍ਹਿਆਂ ਮੁਰਾਦਾਬਾਦ, ਸੰਭਲ, ਕਨੌਜ, ਰਾਮਪੁਰ, ਹਾਥਰਸ, ਬਾਰਾਬੰਕੀ, ਕਾਸਗੰਜ, ਬਿਜਨੌਰ, ਅਮਰੋਹਾ, ਬਹਿਰਾਈਚ, ਲਖਨਊ, ਬਦਾਯੂੰ, ਮੈਨਪੁਰੀ, ਹਰਦੋਈ, ਫਿਰੋਜ਼ਾਬਾਦ, ਬਰੇਲੀ, ਸ਼ਾਹਜਹਾਂਪੁਰ, ਕਾਨਪੁਰ, ਸੀਤਾਪੁਰ, ਫਰੂਖਾਬਾਦ, , ਲਖੀਮਪੁਰ ਖੇੜੀ ਅਤੇ ਫਤਿਹਪੁਰ 'ਚ 40 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼ 'ਚ 14 ਸਤੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 17 ਤਾਰੀਖ਼ ਤੱਕ ਹਲਕੇ ਤੋਂ ਦਰਮਿਆਨ ਮੀਂਹ ਪੈਮਾ ਜਾਰੀ ਰਹੇਗਾ।
ਇਹ ਵੀ ਪੜ੍ਹੋ- ਸਾਊਦੀ ਅਰਬ ਦੇ ਪ੍ਰਿੰਸ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- ਭਾਰਤ ਆ ਕੇ ਬਹੁਤ ਖੁਸ਼ ਹਾਂ
ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਰਾਬੰਕੀ 'ਚ ਰੇਲਵੇ ਟਰੈਕ 'ਤੇ ਪਾਣੀ ਭਰ ਜਾਣ ਕਾਰਨ ਕਈ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਅਧਿਕਾਰੀਆਂ ਦੇ ਹੁਕਮਾਂ 'ਤੇ ਸਕੂਲ ਬੰਦ ਹਨ। ਲਖਨਊ 'ਚ ਜ਼ਿਲ੍ਹਾ ਮੈਜਿਸਟਰੇਟ ਸੂਰਿਆ ਪਾਲ ਗੰਗਵਾਰ ਨੇ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਬਿਜਲੀ ਦੇ ਨਾਲ-ਨਾਲ ਮੋਹਲੇਧਾਰ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਸੋਮਵਾਰ ਨੂੰ 12ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਅਤੇ ਲੋਕਾਂ ਨੂੰ ਬਿਨਾਂ ਕਾਰਨ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਦੇ ਸ਼ੱਕ ਨੇ ਪੱਟਿਆ ਹੱਸਦਾ-ਖੇਡਦਾ ਪਰਿਵਾਰ, ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ
ਐਤਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ 'ਤੇ ਪਾਣੀ ਭਰ ਗਿਆ। ਹਾਊਸਿੰਗ ਕਮਿਸ਼ਨਰ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਲੀਆ, ਬਾਰਾਬੰਕੀ, ਬਦਾਯੂੰ, ਫਾਰੂਖਾਬਾਦ, ਕਾਸਗੰਜ, ਖੇੜੀ, ਕੁਸ਼ੀਨਗਰ, ਮਊ, ਮੇਰਠ ਅਤੇ ਮੁਜ਼ੱਫਰਨਗਰ ਜ਼ਿਲ੍ਹਿਆਂ 'ਚੋਂ 10 ਜ਼ਿਲ੍ਹਿਆਂ ਦੀਆਂ 19 ਤਹਿਸੀਲਾਂ ਹੜ੍ਹਾਂ ਨਾਲ ਪ੍ਰਭਾਵਿਤ ਹਨ। 173 ਪਿੰਡ ਅਤੇ 55,982 ਦੀ ਆਬਾਦੀ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ- G20 Summit : PM ਮੋਦੀ ਨੂੰ ਮਿਲੇ ਕੈਨੇਡਾ ਦੇ ਪ੍ਰਧਾਨ ਮੰਤਰੀ, ਖ਼ਾਲਿਸਤਾਨੀ ਮੁੱਦੇ 'ਤੇ ਜਾਣੋ ਕੀ ਬੋਲੇ ਟਰੂਡੋ
ਉਨ੍ਹਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਫੂਡ ਪੈਕੇਟ ਅਤੇ ਅਨਾਜ ਵੰਡਿਆ ਜਾ ਰਿਹਾ ਹੈ। ਫਿਲਹਾਲ ਸੂਬੇ ਦੀ ਕੋਈ ਵੀ ਨਦੀ ਖ਼ਤਰੇ ਦੇ ਪੱਧਰ ਤੋਂ ਉੱਪਰ ਨਹੀਂ ਵਹਿ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8