ਔਰੈਯਾ ''ਚ ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ
Saturday, Jun 29, 2024 - 12:24 AM (IST)

ਔਰੈਯਾ — ਉੱਤਰ ਪ੍ਰਦੇਸ਼ 'ਚ ਔਰੈਯਾ ਜ਼ਿਲ੍ਹੇ ਦੇ ਫਫੁੰਦ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਬਿਜਲੀ ਡਿੱਗਣ ਕਾਰਨ ਖੇਤ 'ਚ ਕੰਮ ਕਰ ਰਹੀ ਇਕ ਔਰਤ ਦੀ ਮੌਤ ਹੋ ਗਈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਲਾਕੇ ਦੇ ਪਿੰਡ ਮੱਖਣਪੁਰ ਵਿੱਚ ਅੱਜ ਸਵੇਰੇ ਹਲਕੀ ਬਰਸਾਤ ਦੌਰਾਨ ਬਿਜਲੀ ਡਿੱਗਣ ਕਾਰਨ ਖੇਤਾਂ ਵਿੱਚ ਕੰਮ ਕਰ ਰਹੀ ਕਿਰਨ ਦੇਵੀ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੇੜਲੇ ਖੇਤਾਂ ਵਿੱਚ ਕੰਮ ਕਰਦੇ ਪਿੰਡ ਵਾਸੀਆਂ ਨੇ ਔਰਤ ਦੇ ਪਰਿਵਾਰ ਨੂੰ ਸੂਚਿਤ ਕੀਤਾ।
ਪਿੰਡ ਵਾਸੀਆਂ ਤੋਂ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਔਰਤ ਨੂੰ ਕਮਿਊਨਿਟੀ ਹੈਲਥ ਸੈਂਟਰ ਡਿਬਿਆਪੁਰ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਔਰਤ ਦੀ ਸੱਸ ਨੇ ਦੱਸਿਆ ਕਿ ਨੂੰਹ ਸਵੇਰੇ ਪੰਜ ਵਜੇ ਖੇਤਾਂ ਵਿੱਚ ਕੰਮ ਕਰਨ ਗਈ ਸੀ। ਉਥੇ ਹੀ ਉਸ 'ਤੇ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਸੀਓ ਰਾਮਮੋਹਨ ਸ਼ਰਮਾ ਨੇ ਦੱਸਿਆ ਕਿ ਮੱਖਣਪੁਰ ਦੀ ਰਹਿਣ ਵਾਲੀ ਕਿਰਨ ਦੇਵੀ ਅੱਜ ਸਵੇਰੇ ਆਪਣੇ ਖੇਤ ਵਿੱਚ ਮੂੰਗਫਲੀ ਦੀ ਫ਼ਸਲ ਲੈਣ ਗਈ ਸੀ ਤਾਂ ਅਚਾਨਕ ਉਸ ’ਤੇ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e